India

ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਫਿਰ ਅੱਤਵਾਦੀ ਹਮਲਾ, 3 ਜਵਾਨ ਜ਼ਖਮੀ, 27 ਦਿਨਾਂ ’ਚ ਨੌਵਾਂ ਹਮਲਾ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਸ਼ਨੀਵਾਰ (27 ਜੁਲਾਈ) ਦੀ ਸਵੇਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਜਵਾਨ ਕਮਕਾਰੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ।

ਸੁਰੱਖਿਆ ਬਲਾਂ ਨੂੰ ਕਮਕਾਰੀ ਇਲਾਕੇ ’ਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫ਼ੌਜ ਨੇ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਜੰਗਲ ’ਚ ਭੱਜਣ ਦੀ ਸੰਭਾਵਨਾ ਹੈ। ਵਾਧੂ ਸਿਪਾਹੀ ਭੇਜ ਕੇ ਤਲਾਸ਼ੀ ਲਈ ਜਾ ਰਹੀ ਹੈ।

ਇਸ ਹਮਲੇ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ ’ਚ ਬੁੱਧਵਾਰ ਨੂੰ ਹੋਏ ਅੱਤਵਾਦੀ ਹਮਲੇ ’ਚ ਜ਼ਖਮੀ ਹੋਏ ਨਾਨ-ਕਮਿਸ਼ਨਡ ਅਫ਼ਸਰ ਦਿਲਾਵਰ ਸਿੰਘ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਫੌਜ ਨੇ ਮੁਕਾਬਲੇ ’ਚ ਇੱਕ ਅੱਤਵਾਦੀ ਨੂੰ ਵੀ ਮਾਰ ਦਿੱਤਾ ਸੀ। ਮੰਗਲਵਾਰ ਨੂੰ ਪੁੰਛ ’ਚ ਮੁਕਾਬਲਾ ਹੋਇਆ ਸੀ, ਜਿਸ ’ਚ ਲਾਂਸ ਨਾਇਕ ਸੁਭਾਸ਼ ਕੁਮਾਰ ਸ਼ਹੀਦ ਹੋ ਗਏ ਸਨ।

ਜੁਲਾਈ 2024 ’ਚ ਹੁਣ ਤੱਕ ਜੰਮੂ-ਕਸ਼ਮੀਰ ’ਚ 9 ਵੱਡੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਕੁੱਲ 13 ਜਵਾਨ ਸ਼ਹੀਦ ਹੋ ਗਏ ਹਨ ਜਦਕਿ ਸੁਰੱਖਿਆ ਕਰਮਚਾਰੀਆਂ ਨੇ 12 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

ਇਹ ਵੀ ਪੜ੍ਹੋ – ਪੰਜਾਬ ਦੇ 5 ਜ਼ਿਲਿਆਂ ’ਚ ਮੀਂਹ ਦਾ ਅਲਰਟ! ਫਰੀਦਕੋਟ ’ਚ 40 ਡਿਗਰੀ ਟੱਪਿਆ ਪਾਰਾ