Punjab

ਮੁਹਾਲੀ ਦੇ ਇਕ ਹੋਰ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਪਾਇਆ ਮਤਾ!

ਮੁਹਾਲੀ (Mohali) ਦੇ ਪਿੰਡ ਜੰਡਪੁਰ (Jandpur) ਦੀ ਨੌਜਵਾਨ ਸਭਾ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਪਿੰਡ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਅਤੇ ਗੁਟਕਾ ਖਾਣ ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਫੈਸਲਾ ਲਿਆ ਹੈ ਕਿ ਪ੍ਰਵਾਸੀ ਲੋਕਾਂ ਨੂੰ ਆਪਣੀ ਤਸਦੀਕ ਕਰਵਾਉਣੀ ਪਵੇਗੀ। ਪ੍ਰਵਾਸੀ ਲੋਕ ਰਾਤ 9 ਵਜੇ ਤੋਂ ਬਾਅਦ ਪਿੰਡ ਵਿੱਚ ਨਹੀਂ ਘੁੰਮਣਗੇ ਅਤੇ ਇਕ ਕਮਰੇ ਵਿੱਚ ਇਕ ਤੋਂ ਵੱਧ ਲੋਕ ਇਕ ਕਮਰੇ ਵਿੱਚ ਨਹੀਂ ਰਹੀ ਸਕਣਗੇ।

ਪਿੰਡ ਦੇ ਲੋਕਾਂ ਨੇ ਦੱਸਿਆ ਕਿ ਕੁੱਲ 11 ਨਿਯਮ ਬਣਾਏ ਗਏ ਹਨ। ਇਹ ਫੈਸਲਾ ਸਰਬਸੰਮਤੀ ਨਾਲ ਲਿਆ ਹੈ। ਜੇਕਰ ਪਿੰਡ ਵਿੱਚ ਰਹਿਣ ਵਾਲਾ ਕੋਈ ਵੀ ਪ੍ਰਵਾਸੀ ਇਸ ਅਪਰਾਧ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਹ ਜਿਸ ਘਰ ਵਿੱਚ ਰਹਿੰਦਾ ਹੈ ਉਸ ਦਾ ਮਾਲਕ ਜ਼ਿੰਮੇਵਾਰ ਹੋਵੇਗਾ। ਇਸ ਸਬੰਧੀ ਪਿੰਡ ਵਿੱਚ ਬੋਰਡ ਵੀ ਲਗਾਇਆ ਗਿਆ ਹੈ। ਇਸ ਸਬੰਧੀ ਅਗਲੇ 15 ਦਿਨ ਘਰ-ਘਰ ਜਾ ਕੇ ਲੋਕਾਂ ਨੂੰ ਜਾਣਕਾਰੀ ਵੀ ਦਿੱਤੀ ਜਾਵੇਗੀ। ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਜ਼ੁਰਮਾਨਾ ਕੀਤਾ ਜਾਵੇਗਾ।

ਪਿੰਡ ਵਾਸੀਆਂ ਨੇ ਦੱਸਿਆ ਕਿ ਜੇਕਰ ਕੋਈ ਬਿਹਾਰ ਜਾਂ ਉੱਤਰ ਪ੍ਰਦੇਸ਼ ਅਤੇ ਹੋਰ ਹੋਰ ਰਾਜਾਂ ਦੇ ਲੋਕ ਪਿੰਡ ਵਿੱਚ ਕਿਰਾਏ ’ਤੇ ਮਕਾਨ ਲੈਂਦੇ ਹਨ ਤਾਂ ਉਨ੍ਹਾਂ ਦੀ ਵੈਰੀਫਿਕੇਸ਼ਨ ਜ਼ਰੂਰੀ ਹੋਵੇਗੀ। ਇਸ ਦੇ ਨਾਲ ਹੀ ਕੋਈ ਵਿਅਕਤੀ ਪਾਨ-ਗੁਟਕਾ ਤੇ ਸਿਗਰਟ-ਬੀੜੀ ਪਿੰਡ ਵਿੱਚ ਨਹੀਂ ਪੀ ਸਕੇਗਾ। ਇਸ ਤੇ ਪਾਬੰਦੀ ਲਗਾਈ ਗਈ ਹੈ।

ਪਿੰਡ ਵਾਸੀਆਂ ਨੇ ਕਿਹਾ ਕਿ ਪ੍ਰਵਾਸੀ ਰਾਤ 9 ਵਜੇ ਤੋਂ ਬਾਅਦ ਪਿੰਡਾਂ ਦੀਆਂ ਗਲੀਆਂ ਵਿੱਚ ਨਹੀਂ ਘੁੰਮ ਸਕਣਗੇ। ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਵਿਰੱਧ ਕਾਰਵਾਈ ਕੀਤੀ ਜਾਵੇਗੀ। ਪ੍ਰਵਾਸੀ ਕਿਰਾਏ ਦੇ ਕਮਰੇ ਵਿੱਚ ਦੋ ਤੋਂ ਵੱਧ ਲੋਕ ਨਹੀਂ ਰਹਿ ਸਕਣਗੇ। ਸਾਰੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਜ਼ਰੂਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਰਾਏਦਾਰਾਂ ਦੇ ਵਾਹਨਾਂ ਲਈ ਪਾਰਕਿੰਗ ਜ਼ਰੂਰੀ ਹੋਵੇਗੀ।

ਪਿੰਡ ਦੇ ਲੋਕਾਂ ਵੱਲੋਂ ਪਾਣੀ ਸਬੰਧੀ ਵੀ ਫੈਸਲਾ ਲਿਆ ਗਿਆ ਹੈ। ਪਾਣੀ ਦੀ ਸਮੱਸਿਆ ਦੇ ਮੱਦੇਨਜ਼ਰ ਇਕ ਘਰ ਨੂੰ ਸਿਰਫ਼ ਇਕ ਕੁਨੈਕਸ਼ਨ ਦਿੱਤਾ ਜਾਵੇਗਾ। ਜੇਕਰ ਕੋਈ ਪਰਵਾਸੀ ਵਿਅਕਤੀ ਪਿੰਡ ਵਿੱਚ ਕਿਸੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਜਾਂ ਕੋਈ ਜੁਰਮ ਕਰਦਾ ਹੈ ਤਾਂ ਉਸਦਾ ਜ਼ਿੰਮੇਵਾਰ ਮਕਾਨ ਮਾਲਕ ਹੋਵੇਗਾ।

ਇਸ ਦੇ ਨਾਲ ਹੀ ਟਰੈਫਿਕ ਰੂਲ ਨੂੰ ਲਾਗੂ ਕਰਦਿਆਂ ਕਿਹਾ ਕਿ ਪਿਡ ਵਿੱਚ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਨੌਜਵਾਨ ਬਿਨਾਂ ਦਸਤਾਵੇਜ਼ਾਂ ਅਤੇ ਨੰਬਰ ਪਲੇਟ ਤੋਂ ਵਾਹਨ ਨਹੀਂ ਚਲਾ ਸਕੇਗਾ।

ਇਹ ਵੀ ਪੜ੍ਹੋ –   ਬੰਗਲਾਦੇਸ਼ ‘ਚ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਦਾ ਘਿਰਾਓ, ਚੀਫ ਜਸਟਿਸ ਦੇ ਅਸਤੀਫੇ ਦੀ ਮੰਗ ਕੀਤੀ