The Khalas Tv Blog India ਲਾਲ ਕਿਲ੍ਹੇ ‘ਚ ਵਾਪਰੀ ਘਟਨਾ ਮਾਮਲੇ ‘ਚ ਇੱਕ ਹੋਰ ਨੌਜਵਾਨ ਗ੍ਰਿਫ ਤਾਰ
India Punjab

ਲਾਲ ਕਿਲ੍ਹੇ ‘ਚ ਵਾਪਰੀ ਘਟਨਾ ਮਾਮਲੇ ‘ਚ ਇੱਕ ਹੋਰ ਨੌਜਵਾਨ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਵਿੱਚ ਨਾਮਜ਼ਦ ਨੌਜਵਾਨ ਗੁਰਜੋਤ ਸਿੰਘ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਦੇ ਸਿਰ ‘ਤੇ ਇੱਕ ਲੱਖ ਰੁਪਏ ਦਾ ਇਨਾਮ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਨੂੰ ਪਰੇਡ ਦੌਰਾਨ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਨਾਲ ਸਬੰਧਤ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਦਰਅਸਲ, 26 ਜਨਵਰੀ ਮੌਕੇ ਕਿਸਾਨਾਂ ਵੱਲੋਂ ਰੱਖੀ ਗਈ ਪਰੇਡ ਦੌਰਾਨ ਕੁੱਝ ਲੋਕਾਂ ਵੱਲੋਂ ਲਾਲ ਕਿਲ੍ਹੇ ਵਿੱਚ ਅੰਦਰ ਵੜ੍ਹ ਕੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਇਆ ਗਿਆ ਸੀ। ਦਿੱਲੀ ਪੁਲਿਸ ਮੁਤਾਬਕ ਗੁਰਜੋਤ ਸਿੰਘ ਉੱਤੇ ਲਾਲ ਕਿਲ੍ਹੇ ਉੱਤੇ ਝੰਡਾ ਲਹਿਰਾਉਣ ਦਾ ਇਲਜ਼ਾਮ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਇੱਕ ਲੱਖ ਰੁਪਏ ਇਨਾਮ ਰੱਖਿਆ ਗਿਆ ਸੀ।

ਜਾਣਕਾਰੀ ਮੁਤਾਬਕ ਗੁਰਜੋਤ ਸਿੰਘ ਸਮੇਤ ਗੁਰਜੰਟ ਸਿੰਘ , ਜੁਗਰਾਜ ਸਿੰਘ, ਦੀਪ ਸਿੱਧੂ ਅਤੇ ਹੋਰਾਂ ਦੀ ਗ੍ਰਿਫ਼ਤਾਰੀ ਲਈ ਦਿੱਲੀ ਪੁਲਿਸ ਨੇ ਇਨਾਮ ਦਾ ਐਲਾਨ ਕੀਤਾ ਸੀ। ਦੀਪ ਸਿੱਧੂ ਅਤੇ ਕਈ ਹੋਰ ਜਣਿਆਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤਾਂ ਵੱਲੋਂ ਜ਼ਮਾਨਤਾਂ ਮਿਲ ਚੁੱਕੀਆਂ ਹਨ। ਇਸੇ ਮਾਮਲੇ ਵਿੱਚ ਲੱਖਾ ਸਿਧਾਣਾ ਨੂੰ ਵੀ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਚੁੱਕੀ ਹੈ।

Exit mobile version