Lok Sabha Election 2024 Punjab

ਪੰਜਾਬ ’ਚ ਇਸ ਹਲਕੇ ਤੋਂ ਉਮੀਦਵਾਰ ਬਦਲੇਗੀ AAP! ਵੱਡਾ ਪੁਲਿਸ ਅਧਿਕਾਰੀ ਹੋਵੇਗਾ ਦਾਅਵੇਦਾਰ!

bhagwant mann

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਖਡੂਰ ਸਾਹਿਬ (Khadoor Sahib) ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ (Laljeet Singh Bhullar) ਦੇ ਲਈ ਅੱਜ ਚੋਣ ਪ੍ਰਚਾਰ ਕਰ ਰਹੇ ਹਨ। ਪਰ ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithiya) ਨੇ ਵੱਡਾ ਦਾਅਵਾ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਬਦਲਣ ਜਾ ਰਹੀ ਹੈ।

ਆਪਣੇ ਸੋਸ਼ਲ ਮੀਡੀਆ ਐਕਾਊਂਟ ‘ਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਲਿਖਿਆ ‘ਮੇਰੀ ਜਾਣਕਾਰੀ ਦੇ ਮੁਤਾਬਿਕ ਸਾਬਕਾ ADGP Law and Order ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਜਿੰਨਾਂ ਨੇ ਵਲੰਟਰੀ ਰਿਟਾਇਰਮੈਂਟ (VRS) ਲਈ ਹੈ, ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਹੋਣਗੇ, ਕਿਉਂਕਿ ਆਪ ਦੇ ਮੌਜੂਦਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਰਾਮਗੜੀਆ ਸਮਾਜ ਬਾਰੇ ਕੁਝ ਇਤਰਾਜ਼ਯੋਗ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਉਮੀਦਵਾਰੀ ਦਾ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਭੁੱਲਰ ਨੂੰ ਕੈਬਨਿਟ ਤੋਂ ਵੀ ਹਟਾਉਣ ਉਨ੍ਹਾਂ ਨੂੰ ਇਸ ਅਹੁਦੇ ‘ਤੇ ਰਹਿਣ ਦਾ ਅਧਿਕਾਰ ਨਹੀਂ ਹੈ।

13 ਅਪ੍ਰੈਲ ਨੂੰ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਜਨਤਕ ਤੌਰ ‘ਤੇ ਰਾਮਗੜੀਆਂ ਭਾਈਚਾਰੇ ਕੋਲੋ ਮੁਆਫੀ ਵੀ ਮੰਗੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਕਾਂਗਰਸ ਦੇ ਆਗੂ ਹਰਮਿੰਦਰ ਸਿੰਘ ਗਿੱਲ ਦੇ ਉਕਸਾਉਣ ਤੋਂ ਬਾਅਦ ਇਹ ਬਿਆਨ ਦਿੱਤਾ ਸੀ। ਇਸ ਦੇ ਲਈ ਭੁੱਲਰ ਨੇ ਸ੍ਰੀ ਦਰਬਾਰ ਸਾਹਿਬ ਜਾ ਕੇ ਵੀ ਸੇਵਾ ਕਰਦੇ ਹੋਏ ਮੁਆਫੀ ਮੰਗੀ ਸੀ। ਪਰ ਇਸ ਤੋਂ ਪਹਿਲਾਂ ਹਰਮਿੰਦਰ ਸਿੰਘ ਗਿੱਲ ਅਤੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਭੁੱਲਰ ਦੇ ਇਸ ਵਿਵਾਦਿਤ ਬਿਆਨ ਦੀ ਸ਼ਿਕਾਇਤ ਕੀਤੀ ਸੀ ਜਿਸ ‘ਤੇ ਹੁਣ ਚੋਣ ਕਮਿਸ਼ਨ ਵੱਲੋਂ ਜਾਂਚ ਕੀਤੀ ਗਈ ਹੈ।

ਪੰਜਾਬ ਚੋਣ ਕਮਿਸ਼ਨ (Election Commission) ਦੇ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਉਨ੍ਹਾਂ ਕੋਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਦੀ ਜਾਂਚ ਰਿਪੋਰਟ ਪਹੁੰਚੀ ਸੀ। ਉਨ੍ਹਾਂ ਨੇ ਭੁੱਲਰ ਦੇ ਭਾਸ਼ਣ ਦੀ ਰਿਪੋਰਟ ਮੁੱਖ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ, ਜਿਸ ‘ਤੇ ਹੁਣ ਦਿੱਲੀ ਵਿੱਚ ਫੈਸਲਾ ਹੋਵੇਗਾ।

ਗੁਰਿੰਦਰ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਉਣ ਦੀ ਚਰਚਾ ਕਿਉਂ?

ਗੁਰਿੰਦਰ ਸਿੰਘ ਢਿੱਲੋਂ ਨੇ 2 ਦਿਨ ਪਹਿਲਾਂ ਹੀ ADGP Law And Order ਦੇ ਅਹੁਦੇ ਤੋਂ ਵਲੰਟਰੀ ਰਿਟਾਇਰਮੈਂਟ ਲਈ ਸੀ। ਉਨ੍ਹਾਂ ਦੀ ਰਿਟਾਇਰਮੈਂਟ ਮਈ ਵਿੱਚ ਹੀ ਹੋ ਰਹੀ ਸੀ, ਪਰ ਇੱਕ ਮਹੀਨੇ ਪਹਿਲਾ ਹੀ VRS ਲੈਣਾ ਸਵਾਲਾਂ ਦੇ ਘੇਰੇ ਵਿੱਚ ਜ਼ਰੂਰ ਲਿਆਉਂਦਾ ਹੈ। ਸਿਰਫ਼ ਇੰਨਾਂ ਹੀ ਨਹੀਂ, ਉਨ੍ਹਾਂ ਦੀ VRS ਨੂੰ ਵੀ ਝੱਟ ਮਨਜ਼ੂਰੀ ਵੀ ਦੇ ਦਿੱਤੀ ਗਈ, ਹਾਲਾਂਕਿ ਵਲੰਟਰਲੀ ਰਿਟਾਇਰਮੈਂਟ ਲਈ ਉਨ੍ਹਾਂ ਨੇ ਆਪਣੀ ਸਿਹਤ ਨੂੰ ਕਾਰਨ ਦੱਸਿਆ ਸੀ।

ਪਰ ਜਦੋਂ ਰਿਟਾਇਰਮੈਂਟ ਤੋਂ ਬਾਅਦ ਜਦੋਂ ਉਨ੍ਹਾਂ ਦਾ ਬਿਆਨ ਆਇਆ ਤਾਂ ਉਨ੍ਹਾਂ ਨੇ ਇਸ ਦਾ ਬਿਲਕੁਲ ਜ਼ਿਕਰ ਨਹੀਂ ਕੀਤਾ। ਸਿਆਸਤ ਵਿੱਚ ਆਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨਾ ਤਾਂ ਇਸ ਤੋਂ ਇਨਕਾਰ ਕੀਤਾ, ਨਾ ਹੀ ਹਾਂ ਕੀਤੀ ਸੀ। ਪਰ ਇਹ ਜ਼ਰੂਰ ਕਿਹਾ ਸੀ ਕਿ ਮੈਂ ਹੁਣ ਕੈਦ ਤੋਂ ਬਾਹਰ ਆ ਗਿਆ। ਜਿਸ ਤੋਂ ਬਾਅਦ ਚਰਚਾ ਚੱਲੀ ਸੀ ਕਿ ਹੋ ਸਕਦਾ ਹੈ ਉਹ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਨਰਾਜ਼ ਹਨ।

ਪਹਿਲਾਂ ਇਹ ਵੀ ਚਰਚਾ ਸੀ ਕਿ ਢਿੱਲੋਂ ਬੀਜੇਪੀ ਤੋਂ ਉਮੀਦਵਾਰ ਬਣ ਸਕਦੇ ਹਨ, ਪਰ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਬਣਾਉਣ ਦੇ ਦਾਅਵੇ ਨੇ ਹੈਰਾਨ ਕਰ ਦਿੱਤਾ ਹੈ। ਵੈਸੇ ਗੁਰਿੰਦਰ ਸਿੰਘ ਢਿੱਲੋਂ ਦਾ ਪਿਛੋਕਣ ਗੁਰਦਾਸਪੁਰ ਦਾ ਦੱਸਿਆ ਜਾਂਦਾ ਹੈ, ਉਨ੍ਹਾਂ ਦੀ ਪਤਨੀ ਅਮਰੀਕਾ ਦੀ ਨਾਗਰਿਕ ਹੈ।

ਤਾਜ਼ਾ ਖ਼ਬਰ  – ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ, ਸੁਪਰੀਮ ਕੋਰਟ ਨੇ ਦਿੱਤੇ ਇਹ ਨਿਰਦੇਸ਼, ਜਾਣੋ