India Punjab

ਕਿਸਾਨ ਲੀਡਰ ਦੀ ਚੰਡੀਗੜ੍ਹ ਵਾਸੀਆਂ ਨੂੰ ਖ਼ਾਸ ਅਪੀਲ

ਕਿਸਾਨ ਲੀਡਰ ਡਾ.ਦਰਸ਼ਨਪਾਲ ਨੇ ਚੰਡੀਗੜ੍ਹ ਦੇ ਨੇੜੇ ਜਥੇਬੰਦੀਆਂ ਨੂੰ ਚੰਡੀਗੜ੍ਹ ਵਿੱਚ ਕੋਈ ਵੀ ਪ੍ਰੋਗਰਾਮ ਨਾ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਵਿੱਚ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਚੰਡੀਗੜ੍ਹ ਚੌਂਕ ‘ਤੇ ਹਰ ਰੋਜ਼ ਪ੍ਰਦਰਸ਼ਨ ਕਰ ਰਹੇ ਸਾਡੇ ਤਿੰਨ ਸਾਥੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ 14 ਦਿਨਾਂ ਦੇ ਲਈ ਜੇਲ੍ਹ ਵਿੱਚ ਭੇਜਿਆ ਗਿਆ ਹੈ। ਚੰਡੀਗੜ੍ਹ ਪੁਲਿਸ ਦਾ ਇਹ ਹਮਲਾ ਸੰਯੁਕਤ ਕਿਸਾਨ ਮੋਰਚਾ ‘ਤੇ ਹੈ।

ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ 22 ਜੁਲਾਈ ਦਾ ਪ੍ਰੋਗਰਾਮ ਸਫਲ ਬਣਾਉਣਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜੋ ਸਾਡੇ ਵੀਰ ਗ੍ਰਿਫ਼ਤਾਰ ਕੀਤੇ ਗਏ ਹਨ, ਕਿਸਾਨ ਮੋਰਚਾ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ ਸੀਨੀਅਰ ਲੀਡਰਸ਼ਿਪ ਨੇ ਕੱਲ੍ਹ ਪੰਜਾਬ ਦੇ ਸੰਗਠਨਾਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੀ ਚੰਡੀਗੜ੍ਹ ਮੁੱਦੇ ਨੂੰ ਏਜੰਡਾ ਬਣਾ ਕੇ ਉਸਦੇ ਉੱਪਰ ਫੈਸਲਾ ਕੀਤਾ ਜਾਵੇਗਾ।