ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ’ਤੇ ਦੋ ਹਫਤਿਆਂ ਵਿਚ ਹੀ ਫੈਸਲਾ ਲਿਆ ਜਾਵੇ। ਅੱਜ ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ ਹੋਈ ਜਿਸ ਦੌਰਾਨ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਨੂੰ ਇਹ ਅਪੀਲ ਕੀਤੀ।
ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ-ਏ-ਮੌਤ ਦੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਦੋ ਹਫ਼ਤਿਆਂ ਦੇ ਅੰਦਰ-ਅੰਦਰ ਰਾਸ਼ਟਰਪਤੀ ਦੇ ਸਾਹਮਣੇ ਰੱਖਿਆ ਜਾਵੇ ਤੇ ਇਸ ’ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਜਾਵੇ। ਰਾਜੋਆਣਾ ਨੂੰ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।
ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਇਸ ਸੂਰਤ ਵਿੱਚ ਅਦਾਲਤ ਰਾਜੋਆਣਾ ਦੀ ਰਾਹਤ ਦੀ ਮੰਗ ਉਤੇ ਵਿਚਾਰ ਕਰੇਗਾ। ਸੁਪਰੀਮ ਕੋਰਟ ਅੱਗੇ 5 ਦਸੰਬਰ ਨੂੰ ਇਸ ਉਤੇ ਸੁਣਵਾਈ ਕਰੇਗਾ।