‘ਦ ਖ਼ਾਲਸ ਬਿਊਰੋਂ:- ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਹੈ । ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਦੇ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਸਾਨਾਂ ਦੇ ਧਰਨੇ ਦੀ ਹਮਾਇਤ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ। ਖਹਿਰਾ ਨੇ ਸਾਰੇ ਸਿਆਸੀ ਲੀਡਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਝੰਡੇ ਹੇਠ ਧਰਨੇ ਵਿੱਚ ਹਿੱਸਾ ਜ਼ਰੂਰ ਪਾਉਣ।
ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਹੋਇਆ ਹੈ ਅਤੇ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ‘ਤੇ 4-5 ਮਹੀਨਿਆਂ ਦੇ ਰਾਸ਼ਨ ਦਾ ਪ੍ਰਬੰਧ ਵੀ ਕਰ ਲਿਆ ਹੈ। ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।