‘ਦ ਖ਼ਾਲਸ ਬਿਊਰੋ :ਕਰਨਾਟਕ ‘ਚ ਹਿਜਾਬ ਬੈਨ ਮਾਮਲੇ ‘ਚ ਕਰਨਾਟਕ ਹਾਈਕੋਰਟ ਦੇ ਫੈਸਲੇ ਖਿਲਾਫ਼ ਵਿਦਿਆਰਥਣਾਂ ਸੁਪਰੀਮ ਕੋਰਟ ਪਹੁੰਚ ਗਈਆਂ ਹਨ। ਇਸ ਤੋਂ ਪਹਿਲਾਂ ਮੁਸਲਿਮ ਵਿਦਿਆਰਥੀ ਨੀਬਾ ਨਾਜ਼ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਿਬਾ ਨਾਜ਼ ਉਨ੍ਹਾਂ 6 ਪਟੀਸ਼ਨਕਰਤਾ ਵਿਦਿਆਰਥੀਆਂ ‘ਚ ਸ਼ਾਮਲ ਨਹੀਂ ਹੈ, ਜਿਨ੍ਹਾਂ ਨੇ ਹਿਜਾਬ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਸਾਰਿਆਂ ਨੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਵਿਦਿਆਰਥਣਾਂ ਦੇ ਵਕੀਲ ਸੰਜੇ ਹੇਗੜੇ ਨੇ ਮਾਮਲੇ ਦੀ ਜਲਦੀ ਸੁਣਵਾਈ ਦੀ ਜ਼ਰੂਰਤ ਦੱਸਦੇ ਹੋਏ ਅਦਾਲਤ ਨੂੰ ਵਿਦਿਆਰਥਣਾਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦਾ ਹਵਾਲਾ ਦਿੰਦੇ ਹੋਏ ਸੁਣਵਾਈ ਸੋਮਵਾਰ ਨੂੰ ਹੀ ਕਰਵਾਉਣ ਦੀ ਬੇਨਤੀ ਕੀਤੀ ਹੈ ਪਰ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਕੀਤੀ ਜਾਵੇਗੀ। ਅਦਾਲਤ 21 ਮਾਰਚ ਨੂੰ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਹੀ ਖੁੱਲ੍ਹੇਗੀ।