The Khalas Tv Blog Khetibadi ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ, ਜਾਣੋ ਪੂਰੀ ਜਾਣਕਾਰੀ
Khetibadi Punjab

ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ, ਜਾਣੋ ਪੂਰੀ ਜਾਣਕਾਰੀ

YOUNG FARMERS, CROP PRODUCTION TRAINING COURSE

ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ, ਜਾਣੋ ਪੂਰੀ ਜਾਣਕਾਰੀ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 02.01.2023 ਤੋਂ 31.03.2023 ਤੱਕ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਉਮਰ ਦੇ ਦਸਵੀਂ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ।

ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਆਪਣੇ ਜਿਲ੍ਹੇ ਦੇ ਕਿ੍ਰਸ਼ੀ ਵਿਗਿਆਨ ਕੇਂਦਰਾਂ/ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ ਜਾਂ ਯੂਨੀਵਰਸਿਟੀ ਦੇ ਵੈਬਸਾਈਟ www.pau.edu ਦੇ ਲਿੰਕ ਤੇ ਆਨਲਾਈਨ ਬਿਨੈ ਪੱਤਰ ਭੇਜ ਸਕਦੇ ਹਨ ।

ਯੂਰੀਆ ਦਾ ਕੱਢਿਆ ਤੋੜ | ਕਿਸਾਨਾਂ ਤੇ ਦੇਸ਼ ਨੂੰ ਹੋਣ ਲੱਗਾ ਫ਼ਾਇਦਾ | Khalas Kheti | The Khalas Tv

ਸਾਰੀਆਂ ਫਸਲਾਂ ਲਈ ਫਾਇਦੇਮੰਦ

ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 26.12.2022 ਹੈ। ਇੰਟਰਵਿਊ ਮਿਤੀ 28.12.2022 ਨੂੰ ਸਵੇਰੇ 10.00 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੋਵੇਗੀ। ਉਮੀਦਵਾਰ ਦਸਵੀਂ ਪਾਸ ਅਤੇ ਉਮਰ ਦੇ ਸਬੂਤ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਚੁਣੇ ਜਾਣ ਵਾਲੇ ਸਿਖਿਆਰਥੀ ਤੋਂ 1000/- ਰੁਪਏ ਬਤੌਰ ਸਕਿਓਰਟੀ ਲਈ ਜਾਵੇਗੀ ਜੋ ਕਿ ਸਫ਼ਲਤਾ ਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀ ਨੂੰ ਹੀ ਵਾਪਿਸ ਦਿੱਤੀ ਜਾਵੇਗੀ। ਕੋਰਸ ਦੀ ਫੀਸ 500/- ਰੁਪਏ ਹੈ ਅਤੇ ਰਿਹਾਇਸ਼ ਦੀ 300/- ਰੁਪਏ ਪ੍ਰਤੀ ਮਹੀਨਾ ਫੀਸ ਲਈ ਜਾਵੇਗੀ ।

Exit mobile version