‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਵੱਲੋਂ ਅੱਜ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਮੌਕੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਨਵ-ਨਿਯੁਕਤ ਖਿਡਾਰੀਆਂ ਦੀਆਂ ਜਾਇਜ਼ ਮੰਗਾਂ ‘ਤੇ ਲੋੜੀਂਦੀ ਕਾਰਵਾਈ ਆਰੰਭ ਕਰਨ ਦੀ ਵੀ ਹਦਾਇਤ ਕੀਤੀ ਹੈ। ਇਸਦੀ ਜਾਣਕਾਰੀ ਪੰਜਾਬ ਸਰਕਾਰ ਦੇ ਆਫਿਸ਼ੀਅਲ ਟਵਿੱਟਰ ਹੈਂਡਲ ‘ਤੇ ਜਾਰੀ ਕੀਤੀ ਗਈ ਹੈ।
