‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਵੱਲੋਂ ਅੱਜ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਮੌਕੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਨਵ-ਨਿਯੁਕਤ ਖਿਡਾਰੀਆਂ ਦੀਆਂ ਜਾਇਜ਼ ਮੰਗਾਂ ‘ਤੇ ਲੋੜੀਂਦੀ ਕਾਰਵਾਈ ਆਰੰਭ ਕਰਨ ਦੀ ਵੀ ਹਦਾਇਤ ਕੀਤੀ ਹੈ। ਇਸਦੀ ਜਾਣਕਾਰੀ ਪੰਜਾਬ ਸਰਕਾਰ ਦੇ ਆਫਿਸ਼ੀਅਲ ਟਵਿੱਟਰ ਹੈਂਡਲ ‘ਤੇ ਜਾਰੀ ਕੀਤੀ ਗਈ ਹੈ।
ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਖਿਡਾਰੀਆਂ ਨੂੰ ਪੰਜਾਬ ਸਰਕਾਰ ਤੋਂ ਮਿਲਿਆ ਕੀਮਤੀ ਤੋਹਫਾ
