‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਸ਼੍ਰੋਮਣੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਨੇ ਚੀਮਾ ਨੇ ਟਵੀਟ ਕਰਦਿਆਂ ਦਿੱਤੀ ਹੈ।
The SAD President S Sukhbir Singh Badal announced a list of 25 General Secretaries of the party. pic.twitter.com/V0QCeu72BU
— Dr Daljit S Cheema (@drcheemasad) December 17, 2022
ਉਨ੍ਹਾਂ ਨੇ ਦੱਸਿਆ ਕਿ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ 90 ਫੀਸਦੀ ਨੌਜਵਾਨ ਆਗੂਆਂ ਨੂੰ ਜਥੇਬੰਧਕ ਢਾਂਚੇ ਵਿੱਚ ਮਹੱਤਵਪੂਰਨ ਥਾਂ ਦਿੱਤੀ ਗਈ ਹੈ। ਜਿੰਨਾਂ ਆਗੂਆਂ ਨੂੰ ਪਾਰਟੀ ਦਾ ਜਨਰਵ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਕਾਹਲੋਂ, ਕੰਵਰਜੀਤ ਸਿੰਘ ਬਰਕੰਦੀ, ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ, ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂਖੰਨਾ, ਹਰਦੀਪ ਸਿੰਘ ਡਿੰਪੀ ਢਿੱਲੋਂ, ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਯਾਦਵਿੰਦਰ ਸਿੰਘ ਯਾਦੂ, ਆਰ. ਡੀ. ਸ਼ਰਮਾ, ਤਲਬੀਰ ਸਿੰਘ ਗਿੱਲ, ਵਿਨਰਜੀਤ ਸਿੰਘ ਗੋਲਡੀ, ਕਰਨੈਲ ਸਿੰਘ ਪੀਰ ਮੁਹੰਮਦ, ਮੋਹਿਤ ਗੁਪਤਾ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਦੀਪਾ ਸੁਨਾਮ, ਕਮਲ ਚੇਤਲੀ, ਬਚਿੱਤਰ ਸਿੰਘ ਕੋਹਾੜ, ਵਿਜੇ ਦਾਨਵ ਦੇ ਨਾਮ ਸ਼ਾਮਿਲ ਹਨ।