ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਨਿਯੁਕਤ ਕੀਤੇ ਗਏ ਹਨ। ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਸਮਾਗਮ ਦੌਰਾਨ ਦੋਵਾਂ ਨੇ ਸੇਵਾ ਸੰਭਾਲ ਲਈ ਹੈ। ਪੰਜ ਸਿੰਘ ਸਾਹਿਬਾਨ ਨੇ ਦੋਵਾਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ ਭੇਂਟ ਕੀਤੀਆਂ।
ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਸ਼ੁਰੂ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰ ਪੁੱਜੇ ਹੋਏ ਹਨ। ਇਸ ਮੀਟਿੰਗ ਵਿੱਚ ਦੋ ਮੁੱਖ ਮੁੱਦਿਆਂ ‘ਤੇ ਚਰਚਾ ਹੋਵੇਗੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਦਿੱਤੀ ਗਈ ਮੁਆਫ਼ੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿੱਚ ਖਾਲਿਸਤਾਨੀ ਅੱਤਵਾਦੀਆਂ ਦੀਆਂ ਤਸਵੀਰਾਂ ਲਗਾਉਣ ਬਾਰੇ ਵੀ ਵਿਚਾਰ ਕੀਤਾ ਜਾਣਾ ਹੈ।
ਦਰਅਸਲ ਬਾਗੀ ਧੜੇ ਵੱਲੋਂ ਦਿੱਤੇ ਮੁਆਫੀਨਾਮੇ ਵਿੱਚ ਪ੍ਰਧਾਨ ਸੁਖਬੀਰ ਬਾਦਲ ਨੂੰ ਪੂਰੀ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।