‘ਦ ਖ਼ਾਲਸ ਬਿਊਰੋ:- ਅੱਜ 29 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਦੌਰਾਨ 34 ਸਾਲ ਬਾਅਦ ਨਵੀਂ ਸਿੱਖਿਆ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਦਾ ਨਾਂ ਸਿੱਖਿਆ ਮੰਤਰਾਲਾ ਰੱਖਿਆ ਗਿਆ ਹੈ।
ਇਸ ਨਵੀਂ ਨੀਤੀ ਦੀ ਪਾਲਿਸੀ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਕੌਸ਼ਿਸ਼ ਕੀਤੀ ਗਈ ਹੈ। ਸਿੱਖਿਆ ਮੰਤਰਾਲੇ ਨੇ ਉਚ ਸਿੱਖਿਆ ਦੇ ਲਈ ਰੈਗੂਲੇਟਰੀ ਬਾਡੀ ‘ਨੈਸ਼ਨਲ ਹਾਇਰ ਐਜੂਕੇਸ਼ਨ ਰੈਗੂਲੇਟਰੀ ਅਥਾਰਟੀ” NHERA ਜਾ ਨੈਸ਼ਨਲ ਹਾਇਰ ਐਜੂਕੇਸ਼ਨ ਆਫ ਇੰਡਿਆ ਨੂੰ ਤਹਿ ਕੀਤਾ ਹੈ। ਨਵੀਂ ਸਿੱਖਿਆ ਨੀਤੀ ਨੂੰ ਲੈ ਕੇ ਬਾਕੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 4 ਵਜੇ ਦੇਣਗੇ।