The Khalas Tv Blog Punjab ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ
Punjab

ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੰਨੀ ਨੇ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿੱਚ ਪਰਿਵਾਰਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ।

5 ਮਈ 2009 ਦੇ ਪਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ-ਨਿਰਦੇਸ਼ਾਂ ਅਤੇ 4 ਸਤੰਬਰ 2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ ਹੈ। ਪੰਜਾਬ ਸਿਵਿਲ ਸੇਵਾਵਾਂ ਨਿਯਮ-ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵੱਲੋਂ ਸੋਧਾਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ, ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।

Exit mobile version