Punjab

ਪੰਜਾਬ ਦੇ ਇਸ ਜ਼ਿਲ੍ਹੇ ਦੇ ਹਸਪਤਾਲ ‘ਚ ਮੌਤਾਂ ਦਾ ਅੰਕੜਾ ਵਧਣ ਕਾਰਨ ਫੌਜ ਤਾਇਨਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਘਾਟ ਕਾਰਨ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀਆਂ ਜਾਨਾਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਦੋ ਵਾਰ ਚਿੱਠੀ ਲਿਖ ਕੇ ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਜਲਦ ਸਪਲਾਈ ਕਰਨ ਦੀ ਅਪੀਲ ਵੀ ਕੀਤੀ ਹੈ।

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਅੱਜ 37 ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਹਸਪਤਾਲ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਮਰੀਜ਼ ਵੀ ਇਲਾਜ ਲਈ ਆ ਰਹੇ ਹਨ। ਗੰਭੀਰ ਹਾਲਾਤਾਂ ਦੇ ਚੱਲਦਿਆਂ ਤਾਂ ਕੱਲ੍ਹ ਰਾਜਿੰਦਰਾ ਹਸਪਤਾਲ ’ਚ ਫੌਜੀ ਜਵਾਨ ਵੀ ਤਾਇਨਾਤ ਕੀਤੇ ਗਏ, ਜਿਨ੍ਹਾਂ ਨੂੰ ਕਰੋਨਾ ਮਰੀਜ਼ਾਂ ਸਮੇਤ ਕਰੋਨਾ ਕਾਰਨ ਮਰੇ ਲੋਕਾਂ ਦੀਆਂ ਲਾਸ਼ਾਂ ਦੀ ਸਾਂਭ-ਸੰਭਾਲ ਕਰਨ ਸਮੇਤ ਹੋਰ ਜ਼ਿੰਮੇਦਾਰੀਆਂ ਵੀ ਸੌਂਪੀਆਂ ਗਈਆਂ ਹਨ।