ਜੰਮੂ-ਕਸ਼ਮੀਰ ‘ਚ ਮੰਗਲਵਾਰ ਸ਼ਾਮ ਨੂੰ ਇਕ ਹਾਦਸਾ ਵਾਪਰਿਆ। ਪੁਣਛ ਦੇ ਮੇਂਢਰ ਦੇ ਬਲਨੋਈ ਇਲਾਕੇ ‘ਚ ਕੰਟਰੋਲ ਰੇਖਾ ਨੇੜੇ 150 ਫੁੱਟ ਡੂੰਘੀ ਖੱਡ ‘ਚ ਫੌਜ ਦਾ ਇਕ ਵਾਹਨ ਡਿੱਗ ਗਿਆ। ਇਸ ਹਾਦਸੇ ’ਚ ਫੌਜ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ‘ਚੋਂ 4 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਲਾਕੇ ‘ਚ ਬਚਾਅ ਕਾਰਜ ਜਾਰੀ ਚੱਲ ਰਿਹਾ ਸੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਫੌਜ ਦੀ ਕਵਿੱਕ ਰਿਸਪਾਂਸ ਟੀਮ (ਕਿਊਆਰਟੀ) ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀ ਜਵਾਨਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਤਲਾਸ਼ੀ ਮੁਹਿੰਮ ਖਤਮ ਹੋ ਗਈ ਹੈ।
ਫੌਜ ਨੇ ਦੱਸਿਆ ਕਿ ਕਾਫਲੇ ‘ਚ 6 ਵਾਹਨ ਸਨ, ਜੋ ਪੁੰਛ ਜ਼ਿਲੇ ਦੇ ਨੇੜੇ ਅਪਰੇਸ਼ਨਲ ਟਰੈਕ ਰਾਹੀਂ ਬਣੋਈ ਖੇਤਰ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਵਾਹਨ ਦੇ ਡਰਾਈਵਰ ਦਾ ਕੰਟਰੋਲ ਗੁਆ ਬੈਠਾ ਅਤੇ ਵੈਨ ਖਾਈ ਵਿੱਚ ਜਾ ਡਿੱਗੀ।
ਹਾਦਸੇ ਵਿੱਚ ਸ਼ਾਮਲ ਸਾਰੇ ਜਵਾਨ 11 ਮਰਾਠਾ ਰੈਜੀਮੈਂਟ ਦੇ ਦੱਸੇ ਜਾਂਦੇ ਹਨ। ਫੌਜ ਨੇ ਇਸ ਘਟਨਾ ਵਿੱਚ ਕਿਸੇ ਅੱਤਵਾਦੀ ਕੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।