ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਡੱਲੇਵਾਲ ਦੀ ਹਿਰਾਸਤ ਨੂੰ ਲੈਕੇ ਜਵਾਬ ਦਿੱਤਾ ਹੈ. ਸਰਕਾਰ ਨੇ ਕਿਹਾ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹੈ ਅਤੇ ਉਹਨਾਂ ਦੀ ਸਹਿਮਤੀ ਦੇ ਨਾਲ ਹੀ ਉਹਨਾਂ ਨੂੰ ਪਟਿਆਲਾ ਹਸਪਤਾਲ ਵਿਚ ਰੱਖਿਆ ਗਿਆ
ਇਸ ਸੁਣਵਾਈ ਤੋਂ ਬਾਅਦ, ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਲਗਭਗ 1,400 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ 800 ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਹੈ। 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ, ਜਾਂ ਕੋਈ ਡਾਕਟਰੀ ਸਮੱਸਿਆ ਵਾਲੀਆਂ ਔਰਤਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ। ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਪੁਲਿਸ ਨੇ ਸਰਹੱਦਾਂ ‘ਤੇ ਕਿਸਾਨਾਂ ਦੇ ਸਾਮਾਨ ਦੀ ਚੋਰੀ ਸੰਬੰਧੀ 3 ਐਫਆਈਆਰ ਦਰਜ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੇ ਮੁੱਦੇ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ, ਪੰਜਾਬ ਸਰਕਾਰ ਨੇ ਤਿੰਨ ਐਫ਼.ਆਈ.ਆਰ. ਦਰਜ ਕੀਤੀਆਂ ਹਨ ਅਤੇ ਐਸ.ਪੀ. ਜਸਬੀਰ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ ਤੇ ਕਿਸਾਨ ਗੁੰਮ ਹੋਈਆਂ ਚੀਜ਼ਾਂ ਦੀ ਰਿਪੋਰਟ ਕਰ ਸਕਦੇ ਹਨ।