Punjab

ਪੰਜਾਬ ਸਰਕਾਰ ਵੱਲੋਂ ਅਰੁਣਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਨਿਯੁਕਤ,ਜਲੰਧਰ ਇਲਾਕੇ ਵਿੱਚ ਬਦਲੇ ਗਏ ਥਾਣਿਆਂ ਦੇ ਇੰਚਾਰਜ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ  ਪੰਜਾਬ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਉਨ੍ਹਾਂ ਦੀ ਥਾਂ ਆਈਪੀਐਸ ਅਧਿਕਾਰੀ ਏਡੀਜੀਪੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਲਾਇਆ ਗਿਆ ਹੈ।

ਇਸ ਤੋਂ ਇਲਾਵਾ ਇੱਕ ਹੋਰ ਬਦਲਾਅ ਕਰਦੇ ਹੋਏ ਜਲੰਧਰ ਜ਼ਿਮਨੀ ਚੋਣ ਕਾਰਨ 10 ਥਾਣਿਆਂ ਦੇ ਇੰਚਾਰਜ ਬਦਲੇ ਗਏ ਹਨ। ਸੱਤ ਥਾਣਿਆਂ ਦੀ ਕਮਾਨ ਐਸਆਈ ਦੇ ਹੱਥ ਦਿੱਤੀ ਗਈ ਹੈ।

 

ਦੱਸ ਦਈਏ ਕਿ ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਦਫਤਰਾਂ ਦੀ ਸਮਾਂ ਸਾਰਣੀ ਬਾਰੇ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹੁਣ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਰਕਾਰੀ ਦਫਤਰ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ। ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ  ਦੇਸ਼ ‘ਚ ਪਹਿਲੀ ਵਾਰ ਕੋਈ ਸੂਬਾ ਇਹ ਤਜ਼ਰਬਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇ ਫਾਰਮੂਲੇ ਨਾਲ Peak ਸੀਜ਼ਨ ‘ਚ ਬਿਜਲੀ ਦੀ ਬਚਤ ਹੋਵੇਗੀ ।