ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ 28 ਮਾਰਚ ਨੂੰ ਅਦਾਲਤ ਨੇ ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਸੀ। ਇਸ ਤਰ੍ਹਾਂ ਅੱਜ CM ਕੇਜਰੀਵਾਲ ਦਾ ਈਡੀ ਰਿਮਾਂਡ ਖਤਮ ਹੋ ਰਿਹਾ ਹੈ।
Excise policy case | Delhi's Rouse Avenue court sends Delhi CM Arvind Kejriwal to judicial custody till April 15 pic.twitter.com/EQhviDECmF
— ANI (@ANI) April 1, 2024
ਦੱਸ ਦੇਈਏ ਕਿ 21 ਮਾਰਚ ਨੂੰ ਈਡੀ ਨੇ ਦਿੱਲੀ ਐਕਸਾਈਜ਼ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਐਕਸਾਈਜ਼ ਮਾਮਲੇ ‘ਚ 10ਵੇਂ ਸੰਮਨ ਲੈ ਕੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਸੀ, ਜਿੱਥੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਤੋਂ ਦੋ ਘੰਟੇ ਤੱਕ ਪੁੱਛਗਿੱਛ ਵੀ ਕੀਤੀ। ਇਸ ਦੌਰਾਨ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੋਬਾਈਲ ਫੋਨ ਸਮੇਤ ਕੁਝ ਇਲੈਕਟ੍ਰਾਨਿਕ ਉਪਕਰਨ ਵੀ ਜ਼ਬਤ ਕੀਤੇ ਸਨ।
ਅਗਲੇ ਦਿਨ ਯਾਨੀ 22 ਮਾਰਚ ਨੂੰ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ 6 ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਈਡੀ ਦੀ ਟੀਮ ਸੀਐਮ ਕੇਜਰੀਵਾਲ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ।
28 ਮਾਰਚ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਈਡੀ ਦੇ ਵਕੀਲ ਨੇ ਕਿਹਾ ਕਿ ਸੀਐਮ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਉਹ ਵਾਰ-ਵਾਰ ਅਰਵਿੰਦ ਕੇਜਰੀਵਾਲ ਤੋਂ ਮੋਬਾਈਲ ਦਾ ਪਾਸਵਰਡ ਪੁੱਛ ਰਹੀ ਹੈ, ਪਰ ਉਹ ਦੱਸਣ ਨੂੰ ਤਿਆਰ ਨਹੀਂ ਹਨ।