India

ਕੇਜਰੀਵਾਲ ਨੇ ਵਿਧਾਇਕਾਂ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਵਿਧਾਇਕਾਂ ਦੀ ਤਨਖਾਹ ਢਾਈ ਗੁਣਾਂ ਵਧਾ ਦਿੱਤੀ ਹੈ। ਵਿਧਾਇਕਾਂ ਦੇ ਭੱਤਿਆਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਕੇਜਰੀਵਾਲ ਸਰਕਾਰ ਵੱਲੋਂ ਅੱਜ ਤਨਖ਼ਾਹ ਅਤੇ ਭੱਤਿਆਂ ਵਿੱਚ ਵਾਧੇ ਦੇ ਪ੍ਰਸਤਾਵ ਨੂੰ ਮੋਹਰ ਲਗਾ ਦਿੱਤੀ ਗਈ ਹੈ। ਹੁਣ ਵਿਧਾਇਕਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ, ਜਦਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਵਿਧਾਇਕਾਂ ਦੀ ਮੁੱਢਲੀ ਤਨਖਾਹ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਸੀ।

ਅੱਜ ਦਿੱਲੀ ਕੈਬਨਿਟ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ ਵਿਧਾਇਕਾਂ ਨੂੰ ਤਨਖਾਹ ਅਤੇ ਹੋਰ ਭੱਤਿਆਂ ਸਮੇਤ ਕੁੱਲ 90 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਹੁਣ ਤੱਕ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ਅਤੇ ਭੱਤਾ ਮਿਲਾ ਕੇ 54 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਦਾ ਸੀ।