ਬਿਉਰੋ ਰਿਪੋਰਟ – ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief minister Arvind Kejriwal) ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਭਾਸਣ ਦਿੰਦਿਆਂ ਪ੍ਰਧਾਨ ਮੰਤਰੀ ‘ਤੇ ਕਈ ਸਿਆਸੀ ਹਮਲੇ ਕੀਤੇ। ਉਨ੍ਹਾਂ ਆਪਣਾ ਭਾਸ਼ਣ ਹਨੂੰਮਾਨ ਜੀ ਤੋਂ ਸ਼ੁਰੂ ਕਰਕੇ ਪ੍ਰਧਾਨ ਮੰਤਰੀ ‘ਤੇ ਹਮਲੇ ਕਰਕੇ ਖਤਮ ਕੀਤਾ। ਦੱਸ ਦੇਈਏ ਕਿ ਕੇਜਰੀਵਾਲ 39 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਹਨ, ਜਿਸ ਤੋਂ ਬਾਅਦ ਉਹ ਭਾਜਪਾ ਖ਼ਿਲਾਫ਼ ਕਾਫ਼ੀ ਹਮਲਾਵਰ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਸਾਲ 17 ਸਤੰਬਰ ਨੂੰ 75 ਸਾਲ ਦੇ ਹੋ ਜਾਣਗੇ। ਕੀ ਭਾਜਪਾ ਉਨ੍ਹਾਂ ਨੂੰ ਲਾਲ ਕ੍ਰਿਸ਼ਨ ਅਡਵਾਨੀ ਵਾਂਗ ਰਿਟਾਇਰ ਕਰੇਗੀ? ਜੇਕਰ ਭਾਜਪਾ ਇਹ ਚੋਣ ਜਿੱਤ ਜਾਂਦੀ ਹੈ ਤਾਂ ਮੋਦੀ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾ ਦੇਣਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਜੀ ਨੂੰ ਸਰਕਾਰ ਬਣਨ ਦੇ 2 ਮਹੀਨਿਆਂ ਦੇ ਅੰਦਰ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ।
ਅਮਿਤ ਸ਼ਾਹ ਨੇ ਦਿੱਤਾ ਜਵਾਬ
ਅਮਿਤ ਸ਼ਾਹ ਨੇ ਤੇਲੰਗਾਨਾ ‘ਚ ਕੇਜਰੀਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਐਂਡ ਕੰਪਨੀ ਅਤੇ ਪੂਰੇ ਇੰਡੀਅਨ ਅਲਾਇੰਸ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੋਦੀ ਜੀ 75 ਸਾਲ ਦੇ ਹੋ ਗਏ ਹਨ, ਇਸ ਤੋਂ ਖੁਸ਼ ਹੋਣ ਦੀ ਕੋਈ ਲੋੜ ਨਹੀਂ ਹੈ। ਇਹ ਭਾਜਪਾ ਦੇ ਸੰਵਿਧਾਨ ਵਿੱਚ ਕਿਤੇ ਵੀ ਨਹੀਂ ਲਿਖਿਆ ਗਿਆ ਹੈ। ਸਿਰਫ਼ ਮੋਦੀ ਜੀ ਹੀ ਇਹ ਕਾਰਜਕਾਲ ਪੂਰਾ ਕਰਨਗੇ। ਮੋਦੀ ਜੀ ਅੱਗੇ ਵੀ ਦੇਸ਼ ਦੀ ਅਗਵਾਈ ਕਰਦੇ ਰਹਿਣਗੇ। ਭਾਜਪਾ ਵਿੱਚ ਕੋਈ ਭੰਬਲਭੂਸਾ ਨਹੀਂ ਹੈ।
ਇਹ ਵੀ ਪੜ੍ਹੋ – ਫਰੀਦਕੋਟ ਦੀ ਕਚਹਿਰੀ ‘ਚ ਹੋਈ ਲੜਾਈ, 1 ਕੈਦੀ ਦੀ ਤਿੰਨਾਂ ਨੇ ਮਿਲ ਕੇ ਕੀਤੀ ਕੁੱਟਮਾਰ