India

ਕੇਜਰੀਵਾਲ ਮੁੜ ਪਹੁੰਚੇ ਹਾਈਕੋਰਟ, ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਤੋਂ 3 ਦਿਨ ਦਾ ਰਿਮਾਂਡ ਲਿਆ ਸੀ। ਫਿਲਹਾਲ ਉਹ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ ਨੇ ਦੋਵਾਂ ਗ੍ਰਿਫਤਾਰੀਆਂ ਨੂੰ ਚੁਣੌਤੀ ਦਿੱਤੀ ਹੈ।

29 ਜੂਨ ਨੂੰ, ਹੇਠਲੀ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਕਿਉਂਕਿ ਆਬਕਾਰੀ ਨੀਤੀ ਕੇਸ ਵਿੱਚ ਉਨ੍ਹਾਂ ਦੀ ਕੇਂਦਰੀ ਜਾਂਚ ਬਿਊਰੋ ਦੀ ਤਿੰਨ ਦਿਨਾਂ ਦੀ ਹਿਰਾਸਤ ਖ਼ਤਮ ਹੋ ਗਈ ਸੀ। 25 ਜੂਨ ਨੂੰ ਦਿੱਲੀ ਐਕਸਾਈਜ਼ ਪਾਲਿਸੀ ਕੇਸ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਕੇਂਦਰੀ ਏਜੰਸੀ ਵੱਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਅਗਲੇ ਦਿਨ ਕੇਜਰੀਵਾਲ ਨੂੰ ਤਿੰਨ ਦਿਨ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਕੇਜਰੀਵਾਲ ਨੂੰ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। 25 ਜੂਨ ਨੂੰ, ਦਿੱਲੀ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਾਇਰ ਕੇਸ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਸੀ। ਅਗਲੇ ਦਿਨ, ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਜ਼ਮਾਨਤ ਆਦੇਸ਼ ‘ਤੇ ਰੋਕ ਲਗਾਉਣ ਲਈ ਈਡੀ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖਣ ਦੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਆਪਣੀ ਪਟੀਸ਼ਨ ਵਾਪਸ ਲੈ ਲਈ।

ਇਹ ਵੀ ਪੜ੍ਹੋ –