India

ਦਿੱਲੀ ਦੇ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ, ਕੇਜਰੀਵਾਲ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ਵਿੱਚ ਹੁਣ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਅਰਵਿੰਦ ਕੇਜਰੀਵਾਲ ਡਾਈਟ ਚਾਰਟ ਦੀ ਪਾਲਣਾ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਡਾਕਟਰਾਂ ਨੇ ਜਿਸ ਡਾਈਟ ਚਾਰਟ ਦੀ ਸਲਾਹ ਦਿੱਤੀ ਸੀ ਉਹ ਉਸ ਦੀ ਪਾਲਣਾ ਨਹੀਂ ਕਰ ਰਹੇ ਹਨ। ਉਨ੍ਹਾਂ ਕੇਜਰੀਵਾਲ ‘ਤੇ ਦੋਸ਼ ਲਗਾਇਆ ਕਿ ਉਹ ਜਾਣਬੁੱਝ ਕੇ ਘੱਟ ਕੈਲੋਰੀ ਵਾਲੀ ਖਾਣਾ ਖਾ ਰਹੇ ਹਨ, ਜਿਸ ਕਾਰਨ ਕੇਜਰੀਵਾਲ ਦਾ ਭਾਰ ਘੱਟ ਹੋ ਰਿਹਾ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਲੀਡਰ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾ ਰਹੇ ਹਨ। ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਆਤਿਸ਼ੀ ਨੇ ਕਿਹਾ ਸੀ ਕਿ ਕੇਜਰੀਵਾਲ ਦੀ ਲਗਾਤਾਰ ਸਿਹਤ ਵਿਗੜਨ ਕਾਰਨ ਉਹ ਕੋਮਾ ਵਿੱਚ ਜਾ ਸਕਦੇ ਹਨ। ਇਸ ਦੇ ਨਾਲ ਹੀ ਆਤਿਸ਼ੀ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਜੇਕਰ ਦੌਰਾ ਪੈਂਦਾ ਹੈ ਜਾਂ ਦਿਮਾਗ ਖਰਾਬ ਹੁੰਦਾ ਹੈ ਤਾਂ ਇਸ ਦਾ ਜਿੰਮੇਵਾਰ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ ਘੱਟ ਕੇ 70 ਤੋਂ 61.5 ਕਿਲੋ ਤੱਕ ਪਹੁੰਚ ਗਿਆ ਹੈ। ਅਚਾਨਕ ਭਾਰ ਦਾ ਘੱਟ ਜਾਣਾ ਗੰਭੀਰ ਬਿਮਾਰੀਆਂ ਦੀ ਨਿਸ਼ਾਨੀ ਹੈੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜਾਨ ਨੂੰ ਜੇਲ੍ਹ ਵਿੱਚ ਖਤਰਾ ਹੈ, ਜੇਕਰ ਉਸ ਨੂੰ ਕੁਝ ਹੁੰਦਾ ਹੈ ਤਾਂ ਇਸ ਲਈ ਰੱਬ ਭਾਜਪਾ ਨੂੰ ਕਦੇ ਮੁਆਫ ਨਹੀਂ ਕਰੇਗਾ।

ਇਹ ਵੀ ਪੜ੍ਹੋ –  ਟਰੰਪ ਲਈ ਅਰਦਾਸ ਕਰਨ ਵਾਲੀ ਹਰਮੀਤ ਕੌਰ ਨੂੰ ਆਪਣੀ ਹੀ ਪਾਰਟੀ ਨੇ ਕੀਤਾ ਟ੍ਰੋਲ! ‘ਧਰਮ ਦੇ ਅਧਾਰ ’ਤੇ ਨਸਲੀ ਟਿੱਪਣੀ ਬਰਦਾਸ਼ਤ ਨਹੀਂ!’