‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੜ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਮਜ਼ੋਰ ਸਰਕਾਰ ਕੰਮ ਕਰ ਰਹੀ ਹੈ। ਆਪਸ ਵਿੱਚ ਲੜ ਰਹੇ ਹਨ ਅਤੇ ਲੋਕਾਂ ਲਈ ਇਨ੍ਹਾਂ ਦੇ ਕੋਲ ਸਮਾਂ ਨਹੀਂ ਹੈ। ਪੰਜਾਬ ਵਿੱਚ ਨਸ਼ੇ ਖਤਮ ਨਹੀਂ ਕੀਤੇ ਜਾ ਸਕੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬੇ ਅਦਬੀ ਅਤੇ ਬੰ ਬ ਧਮਾ ਕੇ ਹੋਣਾ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਗਤੀਵਿਧੀਆਂ ਹਨ। ਜੋ ਲੋਕ ਅਜਿਹੀਆਂ ਕਾਰਵਾਈਆਂ ਕਰ ਰਹੇ ਹਨ, ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।