ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਇਸ ਲਈ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੂੰ ਕੋਈ ਵੱਡੀ ਬਿਮਾਰੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਸ਼ੱਕ ਹੈ ਕਿ ਉਨ੍ਹਾਂ ਨੂੰ ਕੋਈ ਗੰਭੀਰ ਬੀਮਾਰੀ ਹੈ। ਉਸ ਨੇ ਆਪਣੀ ਪਟੀਸ਼ਨ ‘ਚ ਕਿਹਾ, ‘ਮੇਰੀ ਗ੍ਰਿਫਤਾਰੀ ਤੋਂ ਬਾਅਦ ਮੇਰਾ ਭਾਰ 7 ਕਿਲੋ ਘਟ ਗਿਆ ਹੈ। ਮੇਰਾ ਕੀਟੋਨ ਪੱਧਰ ਉੱਚਾ ਹੈ। ਮੈਨੂੰ ਕਿਸੇ ਗੰਭੀਰ ਬਿਮਾਰੀ ਦੇ ਲੱਛਣ ਹੋ ਸਕਦੇ ਹਨ। ਮੈਕਸ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਹੈ। ਇਸ ਲਈ ਮੈਨੂੰ ਪੀਈਟੀ-ਸੀਟੀ ਸਕੈਨ ਅਤੇ ਕਈ ਟੈਸਟ ਕਰਵਾਉਣ ਦੀ ਲੋੜ ਹੈ।’
ਆਮ ਆਦਮੀ ਪਾਰਟੀ ਦੇ ਅਨੁਸਾਰ, ਮੁੱਖ ਮੰਤਰੀ ਕੇਜਰੀਵਾਲ ਨੂੰ ਪੀਈਟੀ-ਸੀਟੀ ਸਕੈਨ ਦੇ ਨਾਲ-ਨਾਲ ਕਈ ਹੋਰ ਟੈਸਟ ਵੀ ਕਰਵਾਉਣ ਦੀ ਲੋੜ ਹੈ। ਇਸ ਲਈ ਉਨ੍ਹਾਂ ਨੇ ਜਾਂਚ ਲਈ ਸੁਪਰੀਮ ਕੋਰਟ ਤੋਂ 7 ਦਿਨਾਂ ਦਾ ਸਮਾਂ ਮੰਗਿਆ ਹੈ।
ਦੱਸ ਦੇਈਏ ਕਿ 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਨੂੰ 1 ਜੂਨ ਤਕ ਅੰਤਰਿਮ ਜ਼ਮਾਨਤ ਮਿਲ ਗਈ ਸੀ।
ਅਰਵਿੰਦ ਕੇਜਰੀਵਾਲ ਕਰੀਬ 51 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸਿਰਫ਼ 21 ਦਿਨਾਂ ਲਈ ਖੁੱਲ੍ਹੀ ਹਵਾ ਵਿੱਚ ਸਾਹ ਲੈਣ ਦੀ ਆਜ਼ਾਦੀ ਦਿੱਤੀ ਸੀ। ਇਹ ਫੈਸਲਾ ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਦਿੱਤਾ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਹ ਨੀਤੀ ਹੁਣ ਖ਼ਤਮ ਕਰ ਦਿੱਤੀ ਗਈ ਹੈ। ਇਸੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।