‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਸ ਬਜਟ ਵਿੱਚ ਮਹਿੰਗਾਈ ਘਟਾਉਣ ਲਈ ਕੁੱਝ ਨਹੀਂ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ‘ਕੋਰੋਨਾ ਦੇ ਦੌਰ ਦੌਰਾਨ ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ। ਬਜਟ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਆਮ ਲੋਕਾਂ ਲਈ ਬਜਟ ਵਿੱਚ ਕੁਝ ਨਹੀਂ ਹੈ। ਮਹਿੰਗਾਈ ਨੂੰ ਘੱਟ ਕਰਨ ਲਈ ਕੁੱਝ ਨਹੀਂ।
