ਬਿਊਰੋ ਰਿਪੋਰਟ (4 ਸਤੰਬਰ 2025): ਪੰਜਾਬ ਦੇ ਸੁਲਤਾਨਪੁਰ ਲੋਧੀ ਵਿੱਚ ਆਈ ਵੱਡੀ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡਾ ਕਹਿਰ ਆਇਆ ਹੈ। ਪੰਜਾਬੀ ਨਿਸਵਾਰਥ ਭਾਵ ਨਾਲ ਇਕ ਦੂਜੇ ਦੀ ਮਦਦ ਕਰ ਰਹੇ ਹਨ, ਪਰ ਹੁਣ ਕੇਂਦਰ ਸਰਕਾਰ ਨੂੰ ਵੀ ਹੱਥ ਵਧਾਉਣਾ ਚਾਹੀਦਾ ਹੈ।
ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਤੰਜ਼ ਕਰਦੇ ਹੋਏ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਭੂਚਾਲ ਆਇਆ ਤਾਂ ਮਦਦ ਭੇਜੀ ਗਈ, ਪਰ ਪੰਜਾਬ ਵਿੱਚ ਇੰਨਾ ਵੱਡਾ ਦੁੱਖ ਹੈ ਇਸ ਲਈ ਕੇਂਦਰ ਨੂੰ ਇੱਥੇ ਵੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਨੂੰ ਸੰਭਵ ਮੁਆਵਜ਼ਾ ਦੇਵੇਗੀ।
ਉਨ੍ਹਾਂ ਦੱਸਿਆ ਕਿ 37 ਸਾਲ ਬਾਅਦ ਐਸਾ ਹੜ੍ਹ ਆਇਆ ਹੈ। ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਸਾਰੇ ਮੰਤਰੀ, ਵਿਧਾਇਕ-ਸਾਂਸਦ, ਵਰਕਰ, ਅਧਿਕਾਰੀ, SSP ਅਤੇ DC ਲੋਕਾਂ ਨੂੰ ਬਚਾਉਣ ਅਤੇ ਰਾਹਤ ਪਹੁੰਚਾਉਣ ਵਿੱਚ ਲੱਗੇ ਹੋਏ ਹਨ।