The Khalas Tv Blog India ਅਰਵਿੰਦ ਕੇਜਰੀਵਾਲ ਅੱਜ ਮੁੜ ਜਾਣਗੇ ਤਿਹਾੜ ਜੇਲ,ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰਖਿਆ ਰਾਖਵਾਂ
India

ਅਰਵਿੰਦ ਕੇਜਰੀਵਾਲ ਅੱਜ ਮੁੜ ਜਾਣਗੇ ਤਿਹਾੜ ਜੇਲ,ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰਖਿਆ ਰਾਖਵਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਗੇ। ਰੂਜ਼ ਐਵੇਨਿਊ ਕੋਰਟ ਨੇ 1 ਜੂਨ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ।

ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਅਪਣਾ ਫੈਸਲਾ ਸੁਰੱਖਿਅਤ ਰੱਖਦਿਆਂ ਕਿਹਾ ਕਿ ਅਰਜ਼ੀ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਲਈ ਹੈ ਨਾ ਕਿ ਸੁਪਰੀਮ ਕੋਰਟ ਵਲੋਂ ਦਿਤੀ ਗਈ ਅੰਤਰਿਮ ਜ਼ਮਾਨਤ ਵਧਾਉਣ ਲਈ। ਮੁੱਖ ਮੰਤਰੀ ਨੂੰ ਸੁਪਰੀਮ ਕੋਰਟ ਨੇ 1 ਜੂਨ ਤਕ ਅੰਤਰਿਮ ਜ਼ਮਾਨਤ ਦੇ ਦਿਤੀ ਸੀ। ਉਨ੍ਹਾਂ ਨੂੰ ਐਤਵਾਰ ਨੂੰ ਆਤਮ ਸਮਰਪਣ ਕਰਨਾ ਪਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਨਿਚਰਵਾਰ ਨੂੰ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ।

ਈ.ਡੀ. ਨੇ ਅਦਾਲਤ ਦੇ ਸਾਹਮਣੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਲੁਕਾਇਆ ਅਤੇ ਅਪਣੀ ਸਿਹਤ ਸਮੇਤ ਕਈ ਮਾਮਲਿਆਂ ’ਤੇ ਝੂਠੇ ਬਿਆਨ ਦਿਤੇ। ਉਨ੍ਹਾਂ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦਸਿਆ ਕਿ ਕੇਜਰੀਵਾਲ ਨੇ ਸ਼ੁਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ’ਚ ਗੁਮਰਾਹਕੁੰਨ ਦਾਅਵਾ ਕੀਤਾ ਸੀ ਕਿ ਉਹ 2 ਜੂਨ ਨੂੰ ਆਤਮਸਮਰਪਣ ਕਰਨਗੇ। ਕੇਜਰੀਵਾਲ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਨੂੰ ਇਕ ਹਫ਼ਤੇ ਲਈ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਕਿ ਅਰਵਿੰਦ ਕੇਜਰੀਵਾਲ ਬਿਮਾਰ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ।

ਇਸ ’ਤੇ ਈ.ਡੀ. ਨੇ ਕਿਹਾ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਅਪਣੀ ਅੰਤਰਿਮ ਜ਼ਮਾਨਤ ਦੀ ਮਿਆਦ ਦੌਰਾਨ ਪ੍ਰਚਾਰ ਕੀਤਾ ਅਤੇ ਹੁਣ ਉਹ ਅਚਾਨਕ ਦਾਅਵਾ ਕਰ ਰਹੇ ਹਨ ਕਿ ਉਹ ਬਿਮਾਰ ਹਨ। ਅਦਾਲਤ ਨੇ ਅਦਾਲਤ ਨੂੰ ਦਸਿਆ ਕਿ ਜੇ ਕਿਸੇ ਮੈਡੀਕਲ ਟੈਸਟ ਦੀ ਲੋੜ ਪਈ ਤਾਂ ਇਹ ਜੇਲ੍ਹ ਦੇ ਅੰਦਰ ਕੀਤਾ ਜਾਵੇਗਾ ਅਤੇ ਜੇ ਲੋੜ ਪਈ ਤਾਂ ਕੇਜਰੀਵਾਲ ਨੂੰ ਏਮਜ਼ ਜਾਂ ਕਿਸੇ ਹੋਰ ਹਸਪਤਾਲ ਲਿਜਾਇਆ ਜਾਵੇਗਾ

 

Exit mobile version