The Khalas Tv Blog Punjab ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਜਲਦ ਅਲਾਟ ਹੋਵੇਗੀ ਸਰਕਾਰੀ ਰਿਹਾਇਸ਼
Punjab

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਜਲਦ ਅਲਾਟ ਹੋਵੇਗੀ ਸਰਕਾਰੀ ਰਿਹਾਇਸ਼

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਜਲਦੀ ਹੀ ਸਰਕਾਰੀ ਰਿਹਾਇਸ਼ ਅਲਾਟ ਹੋਵੇਗੀ। ਇਹ ਜਾਣਕਾਰੀ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇਸ ਦੇ ਹੱਕਦਾਰ ਹਨ। ਖੱਟਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਕ ਰਾਸ਼ਟਰੀ ਪਾਰਟੀ ਦੇ ਪ੍ਰਧਾਨ ਹਨ ਅਤੇ ਉਹ ਟਾਈਪ-7 ਬੰਗਲੇ ਦੇ ਹੱਕਦਾਰ ਹਨ। ਇਸ ਦੇ ਨਾਲ ਹੀ ਖੱਟਰ ਨੇ ਇਹ ਵੀ ਦੱਸਿਆ ਕਿ ਫਿਲਹਾਲ ਕੋਈ ਵੀ ਟਾਈਪ-7 ਬੰਗਲਾ ਖਾਲੀ ਨਹੀਂ ਹੈ। ਖੱਟਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਮੇਂ ਟਾਈਪ-5 ਅਤੇ ਟਾਈਪ-6 ਦੇ ਬੰਗਲੇ ਖਾਲੀ ਹਨ ਅਤੇ ਜਦੋਂ ਵੀ ਟਾਈਪ-7 ਦਾ ਬੰਗਲਾ ਉੱਪਲਬਧ ਹੋਵੇਗਾ ਤੇ ਉਹ ਅਰਵਿੰਦ ਕੇਜਰੀਵਾਲ ਨੂੰ ਅਲਾਟ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਰਿਹਾਇਸ਼ ਛੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਉਨ੍ਹਾਂ ਲਈ ਸਰਕਾਰੀ ਰਿਹਾਇਸ਼ ਦੀ ਮੰਗ ਕਰ ਰਹੀ ਹੈ ਅਤੇ ਕੇਜਰੀਵਾਲ ਹੁਣ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ 5 ਫਿਰੋਜ਼ਸ਼ਾਹ ਰੋਡ ਸਥਿਤ ਸਰਕਾਰੀ ਰਿਹਾਇਸ਼ ‘ਤੇ ਰਹਿ ਰਹੇ ਹਨ।

ਇਹ ਵੀ ਪੜ੍ਹੋ – ਕਿਸਾਨਾਂ ਦੇ ਪ੍ਰਦਰਸ਼ਨ ’ਤੇ ਹਰਿਆਣਾ ਦੇ CM ਦਾ ਵੱਡਾ ਬਿਆਨ, “ਮੈਨੂੰ ਕਿਸਾਨਾਂ ਦੀ ਹਰ ਦਿੱਕਤ ਦਾ ਅਹਿਸਾਸ”

 

Exit mobile version