ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦ ਹੀ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੀ ਤਿਆਰੀ ਕਰ ਰਹੇ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੇਜਰੀਵਾਲ ਵਿਧਾਨ ਸਭਾ ਅਤੇ ਦਿੱਲੀ ‘ਚ ਚੋਣ ਪ੍ਰਚਾਰ ਦੀ ਦੇਖ ਰੇਖ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਮੁਤਾਬਕ ਕੇਜਰੀਵਾਲ 4 ਅਕਤੂਬਰ ਤੱਕ ਰਿਹਾਇਸ਼ ਖਾਲੀ ਕਰ ਦੇਣਗੇ। ਇਸ ਦੌਰਾਨ ਪਾਰਟੀ ਵੱਲੋਂ ਇਹ ਵੀ ਪੁਸ਼ਟੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਨਵੇਂ ਘਰ ਦੀ ਤਲਾਸ਼ੀ ਵੀ ਪੂਰੀ ਕਰ ਲਈ ਗਈ ਹੈ।
ਪਾਰਟੀ ਦੇ ਸੂਤਰਾਂ ਮੁਤਾਬਕ ਉਹ ਆਪ ਦੇ ਰਾਜ ਸਭਾ ਐਮ ਪੀ ਅਸ਼ੋਕ ਮਿੱਤਰ ਦੇ ਬੰਗਲੇ 5 ਫਿਰੋਜ਼ਪੁਰਸ਼ਾਹ ਰੋਡ ਵਿਖੇ ਸ਼ਿਫਟ ਹੋਣਗੇ।
ਆਪ ਨੇ ਪੁਸ਼ਟੀ ਕੀਤੀ ਹੈ ਕਿ ਅਰਵਿੰਦ ਕੇਜਰੀਵਾਲ ਐਮ ਪੀ ਅਸ਼ੋਕ ਮਿੱਤਰ ਨੂੰ ਅਲਾਟ ਹੋਏ 5 ਫਿਰੋਜ਼ਸ਼ਾਹ ਰੋਡ ਬੰਗਲੇ ਵਿਚ ਸ਼ਿਫਟ ਹੋਣਗੇ। ਮਿੱਤਰ ਨੇ ਖੁਦ ਅਰਵਿੰਦ ਕੇਜਰੀਵਾਲ ਨੂੰ ਉਹਨਾਂ ਦੀ ਰਿਹਾਇਸ਼ ’ਤੇ ਸ਼ਿਫਟ ਹੋਣ ਦਾ ਸੱਦਾ ਦਿੱਤਾ ਹੈ।
ਕੇਜਰੀਵਾਲ ਕਿੱਥੇ ਰਹਿਣਗੇ?
ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੁਣ ਨਵੀਂ ਦਿੱਲੀ ਵਿਧਾਨ ਸਭਾ ਹਲਕੇ ‘ਚ ਰਹਿਣਗੇ। ਉਹ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਸ਼ਿਫਟ ਹੋਣਗੇ। ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਕੇਜਰੀਵਾਲ ਦਾ ਨਵਾਂ ਟਿਕਾਣਾ ਰਵੀ ਸ਼ੰਕਰ ਸ਼ੁਕਲਾ ਲੇਨ ਸਥਿਤ ‘ਆਪ’ ਹੈੱਡਕੁਆਰਟਰ ਤੋਂ ਕੁਝ ਹੀ ਮੀਟਰ ਦੂਰ ਹੈ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਦੀ ਤਜਵੀਜ਼ ਹੈ।
ਮੁੱਖ ਮੰਤਰੀ ਦੀ ਰਿਹਾਇਸ਼ ਛੱਡਣ ਦਾ ਐਲਾਨ
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ, ਕੌਂਸਲਰਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਕੇਜਰੀਵਾਲ ਨੂੰ ਆਪਣੇ ਘਰਾਂ ਦੀ ਪੇਸ਼ਕਸ਼ ਕੀਤੀ ਸੀ। ਦੱਸ ਦੇਈਏ ਕਿ ਕੇਜਰੀਵਾਲ 2015 ਤੋਂ ਸਿਵਲ ਲਾਈਨ ਦੇ ਫਲੈਗ ਸਟਾਫ ਰੋਡ ‘ਤੇ ਸਥਿਤ ਸਰਕਾਰੀ ਬੰਗਲੇ ‘ਚ ਰਹਿ ਰਹੇ ਸਨ।