India

ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ ਲਈ ਦਿੱਤਾ ਵੱਡਾ ਆਦੇਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਦਿੱਲੀ ਹਾਈਕੋਰਟ (Delhi High Court) ਵੱਲੋਂ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰਦਿਆਂ ਜ਼ਮਾਨਤ ਲੈਣ ਲਈ ਹੇਠਲੀ ਅਦਾਲਤ ਵਿੱਚ ਵਿੱਚ ਪਹੁੰਚ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਇਸ ਸਬੰਧੀ 29 ਜੁਲਾਈ ਨੂੰ ਸੁਣਵਾਈ ਹੋਈ ਸੀ, ਉਸ ਦਿਨ ਅਦਾਲਤ ਵੱਲੋਂ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

29 ਜੁਲਾਈ ਨੂੰ ਹੋਈ ਸੁਣਵਾਈ ਵਿੱਚ ਸੀਬੀਆਈ ਨੇ ਕਿਹਾ ਸੀ ਕਿ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਅਸਲੀ ਆਰਕੀਟੈਕਟ ਹੈ। ਕੇਰਜੀਵਾਲ ਨੂੰ ਗ੍ਰਿਫਤਾਰ ਕੀਤੇ ਬਿਨ੍ਹਾਂ ਇਸ ਮਾਮਲੇ ਦੀ ਸੁਣਵਾਈ ਨਹੀਂ ਕੀਤੀ ਜਾ ਸਕਦੀ। ਸੀਬੀਆਈ ਨੇ ਇੱਕ ਮਹਿਨੇ ਦੇ ਵਿੱਚ-ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਸੀ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 12ਜੁਲਾਈ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ ਪਰ ਸੀਬੀਆਈ ਮਾਮਲੇ ਵਿੱਚ ਉਹ ਹੁਣ ਵੀ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ –   ਸੁਪਰੀਮ ਕੋਰਟ ਤੋਂ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ! LG ਬਣੇ ਹੋਰ ਜ਼ਿਆਦਾ ‘ਪਾਵਰਫੁੱਲ’