The Khalas Tv Blog India ਦਿੱਲੀ ਦਾ ਮੁੱਖ ਮੰਤਰੀ ਕਿਉਂ ਕਰ ਰਿਹਾ ਮੋਦੀ ਸਰਕਾਰ ਨੂੰ ਬੇਨਤੀਆਂ, ਪੜ੍ਹੋ ਪੂਰਾ ਮਾਮਲਾ
India

ਦਿੱਲੀ ਦਾ ਮੁੱਖ ਮੰਤਰੀ ਕਿਉਂ ਕਰ ਰਿਹਾ ਮੋਦੀ ਸਰਕਾਰ ਨੂੰ ਬੇਨਤੀਆਂ, ਪੜ੍ਹੋ ਪੂਰਾ ਮਾਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਘਟਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਖਤੀ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਸੁਝਾਅ ਦਿੱਤਾ ਕਿ ਬੋਰਡ ਪ੍ਰੀਖਿਆਵਾਂ ਦੀ ਬਜਾਏ ਅਸੈਸਮੈਂਟ ਦੇ ਇੱਕ ਵਿਕਲਪਕ ਢੰਗ ਨੂੰ ਵਿਦਿਆਰਥੀਆਂ ਨੂੰ ਪ੍ਰੋਮੋਟ ਕਰਨ ਬਾਰੇ ਸੋਚਿਆ ਜਾ ਸਕਦਾ ਹੈ। ਕੇਜਰੀਵਾਲ ਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਜਾਂ ਵਿਦਿਆਰਥੀਆਂ ਨੂੰ ਇੰਟਰਨਲ ਅਸੈਸਮੈਂਟ ਦੇ ਅਧਾਰ ‘ਤੇ ਪ੍ਰੋਮੋਟ ਕਰਨ ਦਾ ਵੀ ਕੇਂਦਰ ਨੂੰ ਸੁਝਾਅ ਦਿੱਤਾ ਹੈ।

ਜਾਣਕਾਰੀ ਅਨੁਸਾਰ ਤਕਰੀਬਨ 1 ਲੱਖ ਅਧਿਆਪਕ ਇਸ ਦਾ ਹਿੱਸਾ ਹੋਣਗੇ, ਜਿਸ ਨਾਲ ਕੋਰੋਨਾ ਵੱਡੇ ਪੱਧਰ ‘ਤੇ ਫੈਲ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਜ਼ਿੰਦਗੀ ਅਤੇ ਸਿਹਤ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਇਸ ਲਈ ਕੇਂਦਰ ਨੂੰ ਬੇਨਤੀ ਕੀਤੀ ਹੈ ਕਿ ਸੀਬੀਐਸਈ ਦੀ ਪ੍ਰੀਖਿਆ ਰੱਦ ਕਰ ਦਿੱਤਾ ਜਾਵੇ।

ਜ਼ਿਕਰਯੋਗ ਹੈ ਕਿ ਸੀਬੀਆਈ ਪ੍ਰੀਖਿਆ ‘ਚ 6 ਲੱਖ ਬੱਚੇ ਦਿੱਲੀ ‘ਚ ਪ੍ਰੀਖਿਆ ਦੇਣਗੇ।

Exit mobile version