The Khalas Tv Blog Punjab ਜਥੇਦਾਰ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਵਾਪਸ ਲਿਆ! 2 ਵੱਡੇ ਬਿਆਨ ਵੀ ਦਿੱਤੇ
Punjab

ਜਥੇਦਾਰ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਵਾਪਸ ਲਿਆ! 2 ਵੱਡੇ ਬਿਆਨ ਵੀ ਦਿੱਤੇ

ਬਿਉਰੋ ਰਿਪੋਰਟ – ਵਲਟੋਹਾ ਵਿਵਾਦ ਵਿਚਾਲੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਨੇ ਕਿਹਾ ਮੈਨੂੰ ਜਥੇਦਾਰ ਸ੍ਰੀ ਅਕਾਲ ਤਖਤ ਵੱਲੋਂ ਅਸਤੀਫ਼ਾ ਵਾਪਸ ਲੈਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿੰਨਾਂ ਚਿਰ ਅਕਾਲ ਪੁਰਖ ਸੇਵਾ ਲਏਗਾ, ਸੇਵਾ ਕਰਦਾ ਰਹਾਂਗਾ। ਉਨ੍ਹਾਂ ਨੇ ਇਸ ਮੁਸ਼ਕਿਲ ਘੜੀ ਸਾਰੀਆਂ ਜਥੇਬੰਦੀਆਂ ਦੇ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸਿੱਖ ਸੰਗਤਾਂ ਨੇ ਜਿਹੜੀ ਅਵਾਜ਼ੀ ਚੁੱਕੀ ਹੈ ਉਹ ਇਤਿਹਾਸ ਦਾ ਹਿੱਸਾ ਬਣ ਗਈ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਮੇਰਾ ਕੋਈ ਨਿੱਜੀ ਮਸਲਾ ਨਹੀਂ ਹੈ, ਜਦੋਂ ਕਿਸੇ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਖਿਲਾਫ ਬੋਲਿਆ ਜਾਵੇਗਾ ਤਾਂ ਮੈਂ ਚੁੱਪ ਨਹੀਂ ਰਹਿ ਸਕਦਾ ਹਾਂ। ਉਨ੍ਹਾਂ ਕਿਹਾ ਗੈਰ ਤਾਂ ਬੋਲ ਦੇ ਹਨ ਪਰ ਜਦੋਂ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੇ ਅਜਿਹਾ ਕਰਦੇ ਹਨ ਤਾਂ ਦੁੱਖ ਹੁੰਦਾ ਹੈ।

ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨਾਲ ਵੀ ਮੁਲਾਕਾਤ ਕੀਤੀ।

2 ਦਿਨ ਪਹਿਲਾਂ ਵਿਰਸਾ ਸਿੰਘ ਵਲਟੋਹਾ ਵੱਲੋਂ ਮਿਲੀ ਧਮਕੀ ਦਾ ਇਲਜ਼ਾਮ ਲਗਾਉਂਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਆਦੇਸ਼ ਦਿੱਤੇ ਸਨ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਵਾਪਸ ਲੈਣ। ਸ਼੍ਰੋਮਣੀ ਕਮੇਟੀ ਨੇ ਇਸ ਦਾ ਪਾਲਣ ਕਰਦੇ ਹੋਏ ਅਸਤੀਫ਼ਾ ਵਾਪਸ ਲੈ ਲਿਆ ਸੀ। ਇਸ ਦੌਰਾਨ ਅਕਾਲੀ ਦਲ ਦੇ ਇੱਕ ਵਫਦ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਤੇ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ ਸੀ। ਉਧਰ ਤਖਤ ਦਮਦਮਾ ਸਾਹਿਬ ਵਿੱਚ ਅਕਾਲੀ ਸੁਧਾਰ ਦੇ ਆਗੂ ਅਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ।

Exit mobile version