India

ਬਲਾਤਕਾਰ ਮਾਮਲੇ ‘ਚ ਆਸਾਰਾਮ ਨੂੰ ਮਿਲੀ ਰਾਹਤ, ਖਰਾਬ ਸਿਹਤ ਦੇ ਆਧਾਰ ‘ਤੇ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ

ਜਬਰ ਜਿਨਾਹ ਦੇ ਮਾਮਲੇ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਸ਼ਰਤਾਂ ਰੱਖੀਆਂ ਨੇ ਕਿ ਜ਼ਮਾਨਤ ਦੌਰਾਨ ਆਸਾਰਾਮ ਨਾ ਤਾਂ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਨਾ ਹੀ ਆਪਣੇ ਚੇਲਿਆਂ ਨੂੰ ਮਿਲ ਸਕੇਗਾ.ਆਸਾਰਾਮ ਦਾ ਫਿਲਹਾਲ ਜੋਧਪੁਰ ਦੇ ਅਰੋਗਿਆ ਮੈਡੀਕਲ ਸੈਂਟਰ ‘ਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਸਾਰਾਮਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲ ਹੀ ‘ਚ ਬਿਮਾਰ ਆਸਾਰਾਮ ਨੂੰ ਵੀ ਇਲਾਜ ਲਈ ਮਹਾਰਾਸ਼ਟਰ ਲਿਜਾਇਆ ਗਿਆ ਸੀ। ਇਸ ਦੌਰਾਨ ਗੁਜਰਾਤ ਹਾਈ ਕੋਰਟ ਨੇ ਬੀਮਾਰ ਹੋਣ ਕਾਰਨ ਸੂਰਤ ਦੀ ਲਾਜਪੋਰ ਜੇਲ੍ਹ ਵਿੱਚ ਬੰਦ ਉਸ ਦੇ ਪੁੱਤਰ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੁਪਰੀਮ ਕੋਰਟ ਨੇ 2013 ਦੇ ਬਲਾਤਕਾਰ ਮਾਮਲੇ ਵਿੱਚ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਆਸਾਰਾਮ ਸਬੂਤਾਂ ਨਾਲ ਛੇੜਛਾੜ ਦੀ ਕੋਸ਼ਿਸ਼ ਨਹੀਂ ਕਰੇਗਾ ਅਤੇ ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਆਪਣੇ ਪੈਰੋਕਾਰਾਂ ਨੂੰ ਨਹੀਂ ਮਿਲੇਗਾ।