India Punjab

ਲਖੀਮਪੁਰ-ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

ਸੁਪਰੀਮ ਕੋਰਟ (Supreme Court) ਨੇ 2021 ਦੇ ਲਖੀਮਪੁਰ-ਖੀਰੀ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ (Ajay Mishra) ਦੇ ਪੁੱਤਰ ਆਸ਼ੀਸ਼ ਮਿਸ਼ਰਾ ( Ashish Mishra) ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਦਿੱਲੀ ਜਾਂ ਲਖਨਊ ‘ਚ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਦੱਸ ਦੇਈਏ ਕਿ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੌਰਾਨ ਵਿੱਚ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਦਿੱਲੀ ਜਾਂ ਲਖਨਊ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ। ਪਿਛਲੇ ਸਾਲ 25 ਜਨਵਰੀ ਨੂੰ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਵੀ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਵੀ ਜ਼ਮਾਨਤ ਦੇ ਦਿੱਤੀ ਸੀ ਅਤੇ ਹੇਠਲੀ ਅਦਾਲਤ ਨੂੰ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਹ ਹੈ ਪੂਰਾ ਮਾਮਲਾ 

ਅਕਤੂਬਰ 2021 ਵਿੱਚ ਲਖੀਮਪੁਰ ਖੀਰੀ ਵਿੱਚ ਹਿੰਸਾ ਭੜਕੀ ਸੀ। ਕਿਸਾਨ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਸੀ। ਯੂਪੀ ਪੁਲਿਸ ਦੀ ਐਫਆਈਆਰ ਮੁਤਾਬਕ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠਿਆ ਹੋਇਆ ਸੀ। ਇਸ ਤੋਂ ਬਾਅਦ ਗੁੱਸੇ ‘ਚ ਆਏ ਕਿਸਾਨਾਂ ਨੇ SUV ਚਲਾ ਰਹੇ ਵਿਅਕਤੀ ਅਤੇ ਭਾਜਪਾ ਦੇ ਦੋ ਵਰਕਰਾਂ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋਈ ਸੀ।

ਇਹ ਵੀ ਪੜ੍ਹੋ –    ਮਹਿਲਾ ਦੀ ਡਿਲਿਵਰੀ ਨੂੰ ਲੈ ਕੇ ਫਿਰ ਚਰਚਾ ‘ਚ ਰਾਜਿੰਦਰਾ ਹਸਪਤਾਲ, ਹਰਸਿਮਰਤ ਬਾਦਲ ਨੇ ਸੂਬਾ ਸਰਕਾਰ ‘ਤੇ ਚੁੱਕੇ ਸਵਾਲ