The Khalas Tv Blog Punjab ਲੁਧਿਆਣਾ ‘ਚ ਅਸ਼ੋਕ ਪਰਾਸ਼ਰ ਪੱਪੀ ਨੇ ਪਾਈ ਵੋਟ
Punjab

ਲੁਧਿਆਣਾ ‘ਚ ਅਸ਼ੋਕ ਪਰਾਸ਼ਰ ਪੱਪੀ ਨੇ ਪਾਈ ਵੋਟ

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ।

ਲੁਧਿਆਣਾ ਦੇ ਹਲਕਾ ਕੇਂਦਰੀ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ (Ashok Parashar Pappi) ਵੱਲੋਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ।

ਅਸ਼ੋਕ ਪਰਾਸ਼ਰ ਪੱਪੀ ਨੇ  (Ashok Parashar Pappi)  ਕਿਹਾ ਕਿ ਸੰਵਿਧਾਨ ਦੇ ਵਿੱਚ ਵੋਟ ਦਾ ਅਧਿਕਾਰ ਹਰ ਵਿਅਕਤੀ ਨੂੰ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਬੜੇ ਸਾਫ ਸੁਥਰੇ ਢੰਗ ਨਾਲ ਚੋਣਾਂ ਹੋ ਰਹੀਆਂ ਹਨ। ਪੰਜਾਬ ਦੀ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ ਉਹਨਾਂ ਨਾਲ ਪੂਰਾ ਕੀਤਾ ਗਿਆ ਹੈ ਜਿਨਾਂ ਨੂੰ ਲੈ ਕੇ ਉਹ ਲੋਕਾਂ ਦੀ ਜਨਤਾ ਦੀ ਕਚਹਿਰੀ ਵਿੱਚ ਗਏ ਹਨ ਤੇ ਜਨਤਾ ਜ਼ਰੂਰ ਉਨਾਂ ਨੇ ਜੋ ਵਿਕਾਸ ਦੇ ਕੰਮ ਕੀਤੇ ਨੇ ਉਹਨਾਂ ਦੇ ਅਧਾਰ ਉੱਤੇ ਵੋਟ ਦੇਵੇਗੀ।

 

Exit mobile version