ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਜਲਦੀ ਹੀ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਸੁਨੀਲ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ।
