The Khalas Tv Blog Punjab ਮੋਗਾ ਜ਼ਿਲ੍ਹੇ ‘ਚ ਏਐੱਸਆਈ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
Punjab

ਮੋਗਾ ਜ਼ਿਲ੍ਹੇ ‘ਚ ਏਐੱਸਆਈ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਪੁਲਿਸ ਚੌਂਕੀ ਲੋਪੋਂ ਵਿੱਚ ਏਐੱਸਆਈ ਸਤਨਾਮ ਸਿੰਘ ਨੇ ਅੱਜ ਸਵੇਰੇ ਆਪਣੀ ਸਰਕਾਰੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸਤਨਾਮ ਸਿੰਘ ਕੋਲੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੇ ਐੱਸਐੱਚਓ ‘ਤੇ ਦੋਸ਼ ਲਾਉਂਦਿਆਂ ਲਿਖਿਆ ਹੈ ਕਿ ਐੱਸਐੱਚਓ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਵੱਢੀ ਨਾ ਦਿਵਾਉਣ ਤੋਂ ਜ਼ਲੀਲ ਅਤੇ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਉਹ ਹਰੀਜਨ ਭਾਈਚਾਰੇ ਨਾਲ ਸਬੰਧਿਤ ਹੈ ਅਤੇ ਮੂਲ ਰੂਪ ਵਿੱਚ ਥਾਣਾ ਬਾਘਾਪੁਰਾਣਾ ਅਧੀਨ ਪਿੰਡ ਜੈਮਲਵਾਲਾ ਦਾ ਰਹਿਣ ਵਾਲਾ ਹੈ।

ਏਐੱਸਆਈ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸਬੰਧਤ ਥਾਣਾ ਮੁਖੀ ਖ਼ਿਲਾਫ਼ ਕਾਰਵਾਈ ਹੋਣ ਤੱਕ ਲਾਸ਼ ਦਾ ਪੋਸਟ ਮਾਰਟਮ ਨਹੀਂ ਕਰਵਾਉਣਗੇ। ਸੀਨੀਅਰ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨੁੰ ਇਨਸਾਫ਼ ਦਾ ਭਰੋਸਾ ਦਿੱਤਾ  ਹੈ।

Exit mobile version