The Khalas Tv Blog International 24 ਅਕਤੂਬਰ ਤੋਂ ਬ੍ਰਿਟਿਸ਼ ਕੋਲੰਬੀਆਂ ‘ਚ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ
International

24 ਅਕਤੂਬਰ ਤੋਂ ਬ੍ਰਿਟਿਸ਼ ਕੋਲੰਬੀਆਂ ‘ਚ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ

A Canadian flag flies on Parliament Hill Friday February 15, 2013 in Ottawa. Feb. 15th marks the day in 1965 when the red and white maple leaf flag was first raised over Parliament Hill. THE CANADIAN PRESS/Adrian Wyld

‘ਦ ਖ਼ਾਲਸ ਬਿਊਰੋ :- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ ਵਿਧਾਨ ਸਭਾ ਲਈ ਮੱਧਕਾਲੀ ਚੋਣਾਂ ਦਾ ਐਲਾਨ ਕੱਲ੍ਹ 22 ਸਤੰਬਰ ਨੂੰ ਕਰ ਦਿੱਤਾ ਗਿਆ ਹੈ। ਇਹ ਚੋਣਾਂ 24 ਅਕਤੂਬਰ ਨੂੰ ਹੋਣਗੀਆਂ। ਦੱਸਣਯੋਗ ਹੈ ਕਿ ਮਈ 2017 ਵਿੱਚ ਹੋਈਆਂ ਪਿਛਲੀਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮੱਤ ਨਾ ਮਿਲਣ ਕਾਰਨ 24 ਜੁਲਾਈ 2017 ਨੂੰ ਮੁੱਖ ਮੰਤਰੀ ਜੌਹਨ ਹੌਰਗਨ ਦੀ ਅਗਵਾਈ ਵਿੱਚ NDP ਤੇ ਗਰੀਨ ਪਾਰਟੀ ਦੀ ਸਾਂਝੀ ਸਰਕਾਰ ਬਣੀ ਸੀ। ਹਾਲਾਂਕਿ ਉਦੋਂ ਤੋਂ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਸਰਕਾਰ ਕਿਸੇ ਸਾਜ਼ਗਾਰ ਮੌਕੇ ਮੱਧਕਾਲੀ ਚੋਣਾਂ ਕਰਵਾ ਸਕਦੀ ਹੈ। ਮੌਜੂਦਾ ਵਿਧਾਨ ਸਭਾ ਦੀ ਮਿਆਦ ਅਗਲੇ ਸਾਲ ਮਈ ਵਿੱਚ ਖ਼ਤਮ ਹੋਣੀ ਸੀ। ਸਰਕਾਰੀ ਧਿਰ ਵੱਲੋਂ ਪਿਛਲੇ ਦੋ ਤਿੰਨ ਹਫਤਿਆਂ ਤੋਂ ਅੰਦਰਖਾਤੇ ਚੋਣ ਤਿਆਰੀਆਂ ਆਰੰਭਣ ਦੇ ਸੰਕੇਤ ਮਿਲ ਰਹੇ ਸਨ। ਜੌਹਨ ਹੌਰਗਨ ਸੂਬੇ ਦੀ ਲੈਫਟੀਨੈਂਟ ਗਵਰਨਰ ਜਲੈਟ ਔਸਟਿਨ ਨੂੰ ਮਿਲੇ ਤੇ ਵਿਧਾਨ ਸਭਾ ਭੰਗ ਕਰ ਦਿੱਤੀ।

Exit mobile version