‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟ ਕਰਦਿਆਂ ਦਿੱਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉੱਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਜੀ ਨੂੰ ਮਿਲ ਕੇ ਉਹਨਾ ਦੇ ਲੰਬੇ ਸਿਆਸੀ ਅਨੁਭਵ ਅਤੇ ਤਜਰਬਿਆਂ ਬਾਰੇ ਗੱਲਬਾਤ ਸਾਂਝੀ ਕੀਤੀ।
