The Khalas Tv Blog Punjab ਬਟਾਲਾ ਨੇੜੇ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰਾਂ ਨੇ ਭਜਾਏ ਬੇਅਦਬੀ ਕਰਨ ਵਾਲੇ
Punjab Religion

ਬਟਾਲਾ ਨੇੜੇ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰਾਂ ਨੇ ਭਜਾਏ ਬੇਅਦਬੀ ਕਰਨ ਵਾਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਦਰਬਾਰ ਸਾਹਿਬ ਵਿਖੇ ਦੋ ਦਿਨ ਪਹਿਲਾਂ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਅੱਜ ਤੀਜੇ ਦਿਨ ਮੁੜ ਬਟਾਲਾ ਦੇ ਪਿੰਡ ਕੋਟਲੀ ਭਾਨ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੀ ਅੱਖ ਖੁੱਲ੍ਹਣ ਕਾਰਨ ਇੱਕ ਹੋਰ ਬਦਕਿਸਮਤ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ। ਹਾਲੇ ਕੱਲ੍ਹ ਹੀ ਦੂਜੀ ਘਟਨਾ ਕਪੂਰਥਲਾ ਦੇ ਗੁਰਦੁਆਰਾ ਨਿਜਾਮਪੁਰ ਸਾਹਿਬ ਵਿੱਚ ਵਾਪਰੀ ਸੀ। ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਘਟਨਾ ਦੇ ਦੋਸ਼ੀ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰ ਦਿੱਤੇ ਗਏ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਆਏ ਸਨ ਪਰ ਸੇਵਾਦਾਰਾਂ ਦੇ ਸਮੇਂ ਸਿਰ ਜਾਗਣ ਕਰਕੇ ਬਚਾਅ ਹੋ ਗਿਆ ਅਤੇ ਉਹ ਮੌਕੇ ‘ਤੇ ਫਰਾਰ ਹੋ ਗਏ। ਇਸੇ ਦੌਰਾਨ ਪੰਜਾਬ ਦੇ ਨਵ-ਨਿਯੁਕਤ ਡਾਇਰੈਕਟਰ ਜਨਰਲ ਪੁਲਿਸ ਸਿਧਾਰਥ ਚੱਟੋਪਧਿਆਏ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹੋਰ ਚੌਕਸ ਹੋਣ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਨੇ ਪੁਲਿਸ ਨੂੰ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨਾਲ ਮੀਟਿੰਗਾਂ ਕਰਕੇ ਸੁਰੱਖਿਆਂ ਦੇ ਪ੍ਰਬੰਧ ਕਰੜੇ ਕੀਤੇ ਜਾਣ। ਇਸ ਤੋਂ ਪਹਿਲਾਂ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਜਾਂਚ ਲਈ ਇਕ ਸਿੱਟ ਦਾ ਗਠਨ ਕਰਕੇ ਦੋ ਦਿਨਾਂ ਵਿੱਚ ਰਿਪੋਰਟ ਦੇਣ ਲਈ ਕਿਹਾ ਸੀ।

Exit mobile version