ਨਵੀਂ ਦਿੱਲੀ : ਬੀਤੀ ਰਾਤ ਆਏ ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ। ਬੀਤੀ ਰਾਤ ਦਿੱਲੀ-ਐਨਸੀਆਰ ਅਤੇ ਪੂਰੇ ਉੱਤਰੀ ਭਾਰਤ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।
ਏਐਨਆਈ ਨਿਊਜ਼ ਮੁਤਾਬਿਕ ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ।
At least 11 people were killed, while more than 100 people were injured in Swat valley region of Pakistan’s northwestern Khyber Pakhtunkhwa province after a magnitude 6.5 earthquake jolted Pakistan & Afghanistan, reports AP
Strong tremors from the earthquake were also felt in…
— ANI (@ANI) March 22, 2023
ਭਾਰਤ ਵਿੱਚ ਮਹਿਸੂਸ ਹੋਏ ਝਟਕੇ
ਮੰਗਲਵਾਰ ਦੇਰ ਰਾਤ ਹਰਿਆਣਾ, ਪੰਜਾਬ, ਹਿਮਾਚਲ ਅਤੇ ਰਾਜਸਥਾਨ, ਜੰਮੂ-ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਤਰਕਾਸ਼ੀ ਅਤੇ ਚਮੋਲੀ ਸਮੇਤ ਉੱਤਰਾਖੰਡ ‘ਚ ਵੀ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਅੱਜ ਰਾਤ 10 ਵੱਜ ਕੇ 17 ਮਿੰਟ ਤੇ 6.6 ਤੀਬਰਤਾ ਨਾਲ ਭੂਚਾਲ(6.6 magnitude earthquake) ਆਇਆ ਅਤੇ ਜਿਸਦਾ ਕੇਂਦਰ ਬਿੰਦੂ ਅਫਗਾਨਿਸਤਾਨ(Afghanistan) ਦਾ ਹਿੰਦੂ ਕੁਸ਼ ਖੇਤਰ(Hindu Kush region) ਸੀ।
ਭੂਚਾਲ: ਦਿੱਲੀ-ਐਨਸੀਆਰ, ਪੰਜਾਬ, ਹਿਮਾਚਲ ਵਿੱਚ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ..
ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦੇ ਝਟਕੇ ਭਾਰਤ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ ਵਿੱਚ ਮਹਿਸੂਸ ਕੀਤੇ ਗਏ।