India International

Earthquake: ਭੂਚਾਲ ਕਾਰਨ ਘੱਟੋ-ਘੱਟ 11 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਜ਼ਖਮੀ

Hindu Kush region, 6.6 magnitude earthquake, Afghanistan , Delhi-NCR,Punjab

ਨਵੀਂ ਦਿੱਲੀ : ਬੀਤੀ ਰਾਤ ਆਏ ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ। ਬੀਤੀ ਰਾਤ ਦਿੱਲੀ-ਐਨਸੀਆਰ ਅਤੇ ਪੂਰੇ ਉੱਤਰੀ ਭਾਰਤ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

ਏਐਨਆਈ ਨਿਊਜ਼ ਮੁਤਾਬਿਕ ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਭਾਰਤ ਵਿੱਚ ਮਹਿਸੂਸ ਹੋਏ ਝਟਕੇ

ਮੰਗਲਵਾਰ ਦੇਰ ਰਾਤ ਹਰਿਆਣਾ, ਪੰਜਾਬ, ਹਿਮਾਚਲ ਅਤੇ ਰਾਜਸਥਾਨ, ਜੰਮੂ-ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਤਰਕਾਸ਼ੀ ਅਤੇ ਚਮੋਲੀ ਸਮੇਤ ਉੱਤਰਾਖੰਡ ‘ਚ ਵੀ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਅੱਜ ਰਾਤ 10 ਵੱਜ ਕੇ 17 ਮਿੰਟ ਤੇ  6.6 ਤੀਬਰਤਾ ਨਾਲ ਭੂਚਾਲ(6.6 magnitude earthquake) ਆਇਆ ਅਤੇ ਜਿਸਦਾ ਕੇਂਦਰ ਬਿੰਦੂ ਅਫਗਾਨਿਸਤਾਨ(Afghanistan) ਦਾ ਹਿੰਦੂ ਕੁਸ਼ ਖੇਤਰ(Hindu Kush region)  ਸੀ।

ਭੂਚਾਲ: ਦਿੱਲੀ-ਐਨਸੀਆਰ, ਪੰਜਾਬ, ਹਿਮਾਚਲ ਵਿੱਚ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ..

ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦੇ ਝਟਕੇ ਭਾਰਤ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ ਵਿੱਚ ਮਹਿਸੂਸ ਕੀਤੇ ਗਏ।