ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਦੇ ਅਨੁਸਾਰ, ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਗਾਜ਼ਾ ਵਿੱਚ ਘੱਟੋ-ਘੱਟ 81 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 400 ਲੋਕ ਜ਼ਖਮੀ ਹੋਏ ਹਨ।
ਅਲ-ਸ਼ਿਫਾ ਹਸਪਤਾਲ ਦੇ ਸਟਾਫ ਅਤੇ ਚਸ਼ਮਦੀਦਾਂ ਨੇ ਕਿਹਾ ਕਿ ਗਾਜ਼ਾ ਸ਼ਹਿਰ ਦੇ ਸਟੇਡੀਅਮ ਨੇੜੇ ਹੋਏ ਹਮਲੇ ਵਿੱਚ ਇੱਕ ਬੱਚੇ ਸਮੇਤ 11 ਲੋਕਾਂ ਦੀ ਮੌਤ ਹੋ ਗਈ ਹੈ। ਬੀਬੀਸੀ ਦੁਆਰਾ ਪ੍ਰਮਾਣਿਤ ਇੱਕ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਲੋਕ ਆਪਣੇ ਹੱਥਾਂ ਅਤੇ ਬੇਲਚਿਆਂ ਨਾਲ ਰੇਤ ਪੁੱਟ ਕੇ ਲਾਸ਼ਾਂ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਅਗਲੇ ਹਫ਼ਤੇ ਜੰਗਬੰਦੀ ‘ਤੇ ਸਹਿਮਤੀ ਬਣ ਸਕਦੀ ਹੈ।