India

ਫਿਲਹਾਲ ਖੇਤੀ ਕਾਨੂੰਨਾਂ ਨੂੰ 1 ਜਾਂ 2 ਸਾਲਾਂ ਲਈ ਕੀਤਾ ਜਾਵੇ ਲਾਗੂ, ਲਾਭਦਾਇਕ ਨਾ ਹੋਣ ‘ਤੇ ਕੀਤੀ ਜਾਵੇਗੀ ਸੋਧ – ਰਾਜਨਾਥ ਸਿੰਘ

‘ਦ ਖ਼ਾਲਸ ਬਿਊਰੋ :- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੂੰ ਖੇਤੀ ਕਾਨੂੰਨ ਲਾਭਦਾਇਕ ਨਾ ਲੱਗੇ, ਤਾਂ ਉਹ ਇਨ੍ਹਾਂ ਵਿੱਚ ਸੋਧ ਕਰੇਗੀ। ਫਿਲਹਾਲ ਇਨ੍ਹਾਂ ਨੂੰ ਇੱਕ ਜਾਂ ਦੋ ਸਾਲ ਲਈ ਲਾਗੂ ਕਰਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ, “ਧਰਨੇ ’ਤੇ ਬੈਠੇ ਲੋਕ ਕਿਸਾਨ ਹਨ ਅਤੇ ਕਿਸਾਨ ਪਰਿਵਾਰਾਂ ਵਿੱਚ ਜੰਮੇ ਹਨ। ਸਾਡੇ ਮਨ ਵਿੱਚ ਉਨ੍ਹਾਂ ਲਈ ਬਹੁਤ ਸਤਿਕਾਰ ਹੈ। ਰਾਸ਼ਟਰੀ ਰਾਜਧਾਨੀ ਦੁਆਰਕਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇੱਕ ਕਿਸਾਨ ਦਾ ਪੁੱਤਰ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਮੋਦੀ ਸਰਕਾਰ ‘ਅਜਿਹਾ ਕਦੇ ਵੀ ਨਹੀਂ ਕਰੇਗੀ ਜੋ ਕਿਸਾਨਾਂ ਦੇ ਹਿੱਤ ਵਿੱਚ ਨਾ ਹੋਵੇ। ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਤਜਰਬੇ ਵਜੋਂ ਲੈਣ ਦੀ ਬੇਨਤੀ ਕਰਦਿਆਂ ਕਿਹਾ ਕਿ ਜੇ ਇਹ ਕਾਨੂੰਨ ਲਾਭਕਾਰੀ ਨਹੀਂ ਜਾਪੇ ਤਾਂ ਸਰਕਾਰ ਸਾਰੀਆਂ ਲੋੜੀਂਦੀਆਂ ਸੋਧਾਂ ਕਰੇਗੀ।