International

ਇਜ਼ਰਾਈਲ ਦੇ ਪੂਜਾ ਘਰ ‘ਚ ਹੋਇਆ ਇਹ ਕਾਰਾ , ਕੰਬ ਉਠਿਆ ਸਾਰਾ ਦੇਸ਼

Attack in Israel's house of worship, 8 dead, 10 injured

ਇਜ਼ਰਾਈਲ ਦੀ ਰਾਜਧਾਨੀ ਯੇਰੂਸ਼ਲਮ ਦੇ ਬਾਹਰੀ ਇਲਾਕੇ ’ਚ ਨੇਵ ਯਾਕੋਵ ਸਟ੍ਰੀਟ ‘ਤੇ ਇਕ ਪੂਜਾ ਸਥਾਨ ‘ਤੇ ਸ਼ੁੱਕਰਵਾਰ ਨੂੰ ਗੋਲੀਬਾਰੀ ਦੀ ਘਟਨਾ ਵਿੱਚ ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ। ਇਜ਼ਰਾਈਲੀ ਬਚਾਅ ਸੇਵਾ ਨੇ ਕਿਹਾ ਕਿ ਯੇਰੂਸ਼ਲਮ ਦੇ ਇਕ ਪੂਜਾ ਸਥਾਨ ‘ਤੇ ਗੋਲੀਬਾਰੀ ਕੀਤੀ ਗਈ ਹੈ। ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ। ਫਾਇਰਿੰਗ ਇਕ ਪੂਜਾ ਵਾਲੀ ਥਾਂ ਕੋਲ ਹੋਈ।

ਪੁਲਿਸ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਵੱਲੋਂ ਹਮਲੇ ਦੀ ਜਾਣਕਾਰੀ ਦਿੱਤੀ ਗਈ। ਹਮਲਾਵਰ ਨੂੰ ਮਾਰ ਦਿੱਤਾ ਗਿਆ ਹੈ। ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਨੇ ਆਫੀਸ਼ੀਅਲ ਟਵਿੱਟਰ ਅਕਾਊਂਟ ‘ਤੇ ਕਿਹਾ ਹੈ ਕਿ ਯੇਰੂਸ਼ਸ਼ਲਮ ਦੇ ਸਿਨੇਗਾਗ ਵਿਚ ਹੋਏ ਅੱਤਵਾਦੀ ਹਮਲੇ ਵਿਚ 8 ਲੋਕਾਂ ਦੀ ਮੌਤ ਹੋਈ ਹੈ ਤੇ 10 ਲੋਕ ਜ਼ਖਮੀ ਹੋਏ ਹਨ। ਮੌਕੇ ‘ਤੇ ਪਹੁੰਚੀ ਡਾਕਟਰਾਂ ਦੀ ਟੀਮ ਨੇ ਜ਼ਖਮੀਆਂ ਦਾ ਇਲਾਜ ਕੀਤਾ ਹੈ।

ਪੁਲਿਸ ਅਧਿਕਾਰੀ ਮੁਤਾਬਿਕ ਹਮਲਾਵਰ ਨੂੰ ਬਾਅਦ ਵਿਚ ਮਾਰ ਦਿੱਤਾ ਗਿਆ ਹੈ। ਘਟਨਾ ਵੀਰਵਾਰ ਨੂੰ ਜੇਨਿਨ ਸ਼ਹਿਰ ਵਿਚ ਇਕ ਸ਼ਰਨਾਰਥੀ ਕੈਂਪ ‘ਤੇ ਇਜ਼ਰਾਈਲ ਦੇ ਸੁਰੱਖਿਆ ਬਲਾਂ ਦੇ ਹਮਲੇ ਦੇ ਇਕ ਦਿਨ ਬਾਅਦ ਹੋਈ ਹੈ ਜਿਸ ਵਿਚ ਇਕ ਬਜ਼ੁਰਗ ਮਹਿਲਾ ਸਣੇ 8 ਲੋਕਾਂ ਦੀ ਮੌਤ ਹੋਈ ਸੀ।

ਪੁਲਿਸ ਨੇ ਬੰਦੂਕਧਾਰੀ ਨੂੰ ਲੱਭ ਲਿਆ ਅਤੇ ਉਸ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਵਰਤੀ ਗਈ ਇੱਕ ਪਿਸਤੌਲ ਬਰਾਮਦ ਕਰ ਲਈ ਗਈ ਹੈ। ਐਮਡੀਏ ਸਟਾਫ਼ ਨੇ ਦੱਸਿਆ ਕਿ ਇੱਕ 70 ਸਾਲਾ ਔਰਤ ਅਤੇ ਇੱਕ 20 ਸਾਲਾ ਵਿਅਕਤੀ ਦੀ ਹਾਲਤ ਨਾਜ਼ੁਕ ਹੈ ਅਤੇ ਇੱਕ 14 ਸਾਲਾ ਲੜਕੇ ਦੀ ਹਾਲਤ ਗੰਭੀਰ ਹੈ। ਜ਼ਖਮੀਆਂ ਨੂੰ ਹਦਾਸਾ ਮਾਊਂਟ ਸਕੋਪਸ ਹਸਪਤਾਲ ਲਿਜਾਇਆ ਗਿਆ।

ਰੱਖਿਆ ਮੰਤਰੀ ਦੇ ਦਫਤਰ ਨੇ ਕਿਹਾ ਕਿ ਰੱਖਿਆ ਮੰਤਰੀ ਯੋਵ ਗੈਲੈਂਟ ਜਲਦੀ ਹੀ ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ), ਇਜ਼ਰਾਈਲ ਦੀ ਅੰਦਰੂਨੀ ਸੁਰੱਖਿਆ ਏਜੰਸੀ ਸ਼ਿਨ ਬੇਟ ਦੇ ਮੁਖੀ ਅਤੇ ਹੋਰ ਸੁਰੱਖਿਆ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਥਿਤੀ ਮੁਲਾਂਕਣ ਮੀਟਿੰਗ ਕਰਨਗੇ।

ਅਮਰੀਕਾ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ

ਵ੍ਹਾਈਟ ਹਾਊਸ ਨੇ ਧਾਰਮਿਕ ਸਥਾਨ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕਾ ਜਾਨੀ ਨੁਕਸਾਨ ਤੋਂ ਹੈਰਾਨ ਅਤੇ ਦੁਖੀ ਹੈ। ਇੱਕ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ, ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੇਨ ਜੀਨ ਪੀਅਰੇ ਨੇ ਬੰਦੂਕਧਾਰੀ ਦੇ ਹਮਲੇ ਨੂੰ “ਘਿਨਾਉਣੇ” ਕਿਹਾ।
ਉਨ੍ਹਾਂ ਕਿਹਾ, “ਅਸੀਂ ਸ਼ੁੱਕਰਵਾਰ ਸ਼ਾਮ ਨੂੰ ਯੇਰੂਸ਼ਲਮ ਵਿੱਚ ਇੱਕ ਪੂਜਾ ਸਥਾਨ ‘ਤੇ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਨਿਰਦੋਸ਼ ਪੀੜਤਾਂ ਦੀ ਹੱਤਿਆ ਸਮੇਤ ਜਾਨੀ ਨੁਕਸਾਨ ਤੋਂ ਸਦਮੇ ਵਿੱਚ ਹਾਂ।” ਜੀਨ-ਪੀਅਰੇ ਨੇ ਕਿਹਾ ਕਿ ਅਮਰੀਕਾ ਇਜ਼ਰਾਈਲ ਦੀ ਸਰਕਾਰ ਅਤੇ ਲੋਕਾਂ ਨੂੰ ਆਪਣਾ ਪੂਰਾ ਸਮਰਥਨ ਦੇਵੇਗਾ।