Punjab

ਗੜ੍ਹਸ਼ੰਕਰ ਤੋਂ ਆਪ ਦੇ ਵਿਧਾਇਕ ਦੀ ਗੱਡੀ ‘ਤੇ ਹਮ ਲਾ

‘ਦ ਖ਼ਾਲਸ ਬਿਊਰੋ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ, ਇਸ ਹਮਲੇ ਵਿੱਚ ਕੋਈ ਜਾਨੂ ਨੁਕਸਾਨ ਨਹੀਂ ਹੋਇਆ ਹੈ। ਵਿਧਾਇਕ ਰੋੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 11.40 ਵਜੇ ਦੇ ਕਰੀਬ ਉਹ ਆਪਣੇ ਗੰਨਮੈਨ ਅਤੇ ਡਰਾਈਵਰ ਨਾਲ ਬੰਗਾ ਰੋਡ ਵਾਲੇ ਪਾਸਿਓਂ ਆ ਰਹੇ ਸਨ। ਜਦ ਉਹ ਗੁਰਦੁਆਰਾ ਸ਼ਹੀਦਾਂ ਅਤੇ ਨਿਰੰਕਾਰੀ ਭਵਨ ਦੇ ਵਿਚਕਾਰ ਪਹੁੰਚੇ ਅਤੇ ਗੱਡੀ ਦੀ ਰਫਤਾਰ ਬਹੁਤ ਹੌਲੀ ਸੀ ਤਾਂ ਇੱਕ ਵਿਅਕਤੀ ਨੇ ਕਿਰਪਾਨ ਨਾਲ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕੀਤਾ, ਜਿਸ ਨਾਲ ਸ਼ੀਸ਼ਾ ਟੁੱਟ ਗਿਆ। ਦੂਸਰੇ ਪਾਸੇ ਵੀ ਇਸੇ ਤਰ੍ਹਾਂ ਹਮਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਮਲਾ ਹੋਣ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਥਾਣੇ ਪਹੁੰਚ ਕੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਵਿਧਾਇਕ ਨੇ ਇਹ ਹਮਲਾ ਲੁੱਟ-ਖੋਹ ਕਰਨ ਲਈ ਕੀਤੇ ਹੋਣ ਸੰਭਾਵਨਾ ਜਤਾਈ ਹੈ।