‘ਦ ਖ਼ਾਲਸ ਬਿਊਰੋ :- ਦੇਸ਼ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਮੁੰਬਈ ਦੇ ਦਾਦਰ ‘ਚ ਸਥਿਤ ਘਰ ‘ਚ ਕੁੱਝ ਅਣਪਛਾਤੇ ਲੋਕਾਂ ਵੱਲੋਂ ਭੰਨਤੋੜ ਕੀਤੀ ਗਈ ਹੈ। ਇਸ ਸਮੇਂ ਘਰ ‘ਚ ਬਾਬਾ ਸਾਹਿਬ ਦੇ ਵੰਸ਼ਜ ਪ੍ਰਕਾਸ਼ ਅੰਬੇਦਕਰ ਤੇ ਅਨੰਦਰਾਜ ਅੰਬੇਦਕਰ ਰਹਿੰਦੇ ਹਨ।

ਮੌਕੇ ‘ਤੇ ਪਹੁੰਚੀ ਪੁਲਿਸ ਦੀ ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਸੀਸੀਟੀਵੀ ਕੈਮਰਿਆਂ ਨੂੰ ਤੋੜ ਦਿੱਤਾ ਤੇ ਘਰ ‘ਚ ਬਣੇ ਬਾਗ਼ ਤੇ ਵਰਾਂਡੇ ਦੀ ਤੋੜ-ਫੋੜ ਕੀਤੀ ਹੈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਘਟਨਾ ਦੀ ਜਾਂਚ ਦੇ ਆਦੇਸ਼ ਦਿੰਦਿਆਂ ਸਖ਼ਤ ਕਾਰਵਾਈ ਕਰਨ ਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ ਹਨ। ਉੱਥੇ ਦੂਜੇ ਪਾਸੇ ਪ੍ਰਕਾਸ਼ ਅੰਬੇਦਕਰ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪ੍ਰਕਾਸ਼ ਨੇ ਕਿਹਾ ਕਿ ਸਾਨੂੰ ਹੁਣ ਸ਼ਾਂਤੀ ਬਣਾਈ ਰੱਖਣ ਦੀ ਲੋੜ ਹੈ।

 

Comments are closed.