India Religion

ਜੰਮੂ ਕਸ਼ਮੀਰ ਦੇ ਪੁੰਛ ਦੇ ਗੁਰਦੁਆਰੇ ’ਤੇ ਹਮਲਾ, ਰਾਗੀ ਸਿੰਘ ਦੀ ਮੌਤ

ਬੀਤੀ ਦੇਰ ਰਾਤ ਪੁੰਛ ਦੇ ਗੁਰਦੁਆਰਾ ਮਹੰਤ ਸਾਹਿਬ ਨੇੜੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰਾਂ ਮੁਤਾਬਕ ਪਾਕਿਸਤਾਨ ਫੌਜ ਵੱਲੋਂ ਪੁੰਛ ਦੇ ਇੱਕ ਗੁਰੂ ਘਰ ’ਤੇ ਹਮਲਾ ਕੀਤਾ ਗਿਆ ਹੈ ਅਤੇ ਇੱਕ ਰਾਗੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।

ਇਸ ਸਬੰਧੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁੰਛ ਜ਼ਿਲ੍ਹੇ ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ ਨੇ ਕਿਹਾ ਕਿ ਅੱਧੀ ਰਾਤ ਤੋਂ ਪਾਕਿਸਤਾਨ ਫੌਜ ਦੇ ਵੱਲੋਂ ਪੁੰਛ ਜ਼ਿਲ੍ਹੇ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਸਨ ਅਤੇ ਭਾਰਤੀ ਫੌਜ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਗੋਲੇ ਲਗਾਤਾਰ ਸ਼ਹਿਰ ’ਤੇ ਡਿੱਗ ਰਹੇ ਹਨ ਜਿਸ ਨਾਲ ਚਾਰ-ਪੰਜ ਸਿੱਖਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਗੰਭੀਰ ਜ਼ਖ਼ਮੀ ਹੋਏ ਹਨ। ਪੁੰਛ ਜ਼ਿਲ੍ਹੇ ਵਿੱਚ ਇਸ ਸਮੇਂ ਦਹਿਸ਼ਤ ਦਾ ਮਾਹੌਲ ਹੈ ਅਤੇ ਸਿੱਖ ਭਾਈਚਾਰੇ ਦੇ ਕੁਝ ਪਰਿਵਾਰ ਇਲਾਕਾ ਛੱਡ ਕੇ ਸੁਰੱਖਿਅਤ ਥਾਵਾਂ ਤੇ ਜਾ ਰਹੇ ਹਨ। ਇਸਦੇ ਨਾਲ ਉਨ੍ਹਾਂ ਨੇ ਇਹ ਸਪਸ਼ਟ ਕੀਤਾ ਕਿ ਸਿੱਖਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ।